For the best experience, open
https://m.punjabitribuneonline.com
on your mobile browser.
Advertisement

ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੰਡੀਆਂ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

08:37 AM Oct 21, 2024 IST
ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਮੰਡੀਆਂ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਦੇ ਹੋਏ।
Advertisement

ਖ਼ੇਤਰੀ ਪ੍ਰਤੀਨਿਧ
ਪਟਿਆਲਾ, 20 ਅਕਤੂਬਰ
ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈਏਐੱਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐੱਸਐੱਸਪੀ ਡਾ. ਨਾਨਕ ਸਿੰਘ, ਜ਼ਿਲ੍ਹੇ ਦੇ ਸਮੂਹ ਐੱਸਡੀਐੱਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਹਰੇਕ ਮੰਡੀ ਵਿੱਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਨਿਰਦੇਸ਼ ਜਾਰੀ ਕੀਤੇ। ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸੂਬੇ ‘ਚ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਮੋਨੀਟਰਿੰਗ ਕਰਕੇ ਰੋਜ਼ਾਨਾ ਜ਼ਿਲ੍ਹੇ ਵਾਰ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਸਭ ਤੋਂ ਜ਼ਰੂਰੀ ਇਹ ਹੈ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਸਾਨਾਂ ਵੱਲੋਂ ਮਿਹਨਤ ਨਾਲ ਪਾਲੀ ਫ਼ਸਲ ਨੂੰ ਵੇਚਣ ਸਮੇਂ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਮੂਹ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਮੰਡੀ ‘ਚ ਆਪਣੀ ਜਿਣਸ ਲੈਕੇ ਆਏ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਵੇ ਤੇ ਖ਼ਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਵਿਵੇਕ ਪ੍ਰਤਾਪ ਸਿੰਘ ਨੇ ਐਫਸੀਆਈ, ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਤੋਂ ਖਰੀਦ ਤੇ ਲਿਫਟਿੰਗ ਸਬੰਧੀ ਜਾਣਕਾਰੀ ਲੈਂਦਿਆਂ ਸਖ਼ਤ ਹਦਾਇਤ ਕੀਤੀ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਮਿੱਥਿਆ ਤੇ ਕਿਹਾ ਕਿ ਉਹ ਇਸ ਦਾ ਰੋਜ਼ਾਨਾ ਜਾਇਜ਼ਾ ਲੈਣਗੇ। ਉਨ੍ਹਾਂ ਐੱਫਸੀਆਈ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਏਡੀਸੀ (ਜ) ਇਸ਼ਾ ਸਿੰਗਲ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐੱਸਡੀਐੱਮ ਪਟਿਆਲਾ ਮਨਜੀਤ ਕੌਰ, ਨਾਭਾ ਇਸਮਤ ਵਿਜੈ ਸਿੰਘ, ਸਮਾਣਾ ਤਰਸੇਮ ਚੰਦ, ਪਾਤੜਾਂ ਅਸ਼ੋਕ ਕੁਮਾਰ, ਐਰਾਜਪੁਰਾ ਅਵੀਕੇਸ਼ ਗੁਪਤਾ, ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈਜ਼ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।

Advertisement

Advertisement
Advertisement
Author Image

Advertisement