ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

07:58 AM May 10, 2024 IST
ਮੰਡੀਆਂ ਵਿੱਚ ਕਣਕ ਦੇ ਖ਼ਰੀਦ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ।

ਜਸਵੰਤ ਜੱਸ
ਫ਼ਰੀਦਕੋਟ, 9 ਮਈ
ਕਿਰਤੀ ਕਿਸਾਨ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵੱਲੋਂ ਇਲਾਕੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਰਕਾਰ ਦੇ ਦਾਅਵਿਆਂ ’ਤੇ ਖਰਾ ਨਾ ਉੱਤਰਨ ਦਾ ਦੋਸ਼ ਲਾਇਆ। ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਸਕੱਤਰ ਨੌ ਨਿਹਾਲ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸਰਕਾਰ ਵੱਲੋਂ ਖਰੀਦ ਕੀਤੀ ਗਈ ਕਣਕ ਦੀਆਂ ਬੋਰੀਆਂ ਦੇ ਢੇਰ ਸਰਕਾਰ ਦੇ ਫੋਕੇ ਦਾਅਵਿਆਂ ਦੀ ਫੂਕ ਕੱਢ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਹਨ ਕਿ ਕਣਕ ਦੀ ਲਿਫਟਿੰਗ 72 ਘੰਟਿਆਂ ਅੰਦਰ ਕੀਤੀ ਜਾ ਰਹੀ ਹੈ, ਪਰ ਹਕੀਕਤ ਵਿੱਚ ਨਹੀਂ ਹੋ ਰਹੀ, ਲਗਭਗ ਮਹੀਨੇ ਤੋਂ ਉੱਪਰ ਦਾ ਸਮਾਂ ਜਿਸ ਕਣਕ ਨੂੰ ਖ਼ਰੀਦ ਕੇ ਬੋਰੀਆਂ ਵਿੱਚ ਪਾਇਆ ਗਿਆ ਹੈ ਉਹ ਹਾਲੇ ਤੱਕ ਮੰਡੀਆਂ ਵਿੱਚ ਰੁਲ ਰਹੀ ਹੈ ਅਤੇ ਕਣਕ ਦੀ ਰਾਖੀ ਕਰਨ ਵਾਸਤੇ ਕਿਸਾਨ ਵੀ ਮੰਡੀਆਂ ਵਿੱਚ ਰੁਲਣ ਲਈ ਮਜਬੂਰ ਹਨ।
ਆਗੂਆਂ ਨੇ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਚੋਣ ਪ੍ਰਚਾਰ ਵਿੱਚ ਲੱਗੀਆਂ ਹੋਈਆਂ ਹਨ, ਪਰ ਮੰਡੀਆਂ ਵਿੱਚ ਰੁਲ ਰਹੇ ਮਜ਼ਦੂਰਾਂ ਤੇ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ, ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਖ਼ਰੀਦ ਪ੍ਰਬੰਧਾਂ ਵੱਲ ਕੋਈ ਧਿਆਨ ਦੇ ਰਿਹਾ ਹੈ। ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੰਡੀਆਂ ਦੇ ਪ੍ਰਾਈਵੇਟ ਠੇਕੇਦਾਰਾਂ ਨੂੰ ਟੈਂਡਰ ਦਿੱਤੇ ਹੋਏ ਹਨ, ਜੋ ਖਰੀਦੀ ਕਣਕ ਦੀ ਲਿਫਟਿੰਗ ਲਈ ਆਪਣੀ ਮਨ ਮਰਜ਼ੀ ਕਰਦੇ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਠੇਕੇਦਾਰੀ ਸਿਸਟਮ ਨੂੰ ਖਤਮ ਕਰੇ ਅਤੇ ਮੰਡੀਆਂ ਦਾ ਕੰਮ ਸਰਕਾਰੀ ਤੌਰ ’ਤੇ ਕੀਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਪਿੰਡ ਦੀਪ ਸਿੰਘ ਵਾਲਾ ਸਮੇਤ ਪੰਜਾਬ ਦੀਆਂ ਮੰਡੀਆਂ ਵਿੱਚੋਂ ਜਲਦ ਕਣਕ ਦੀਆਂ ਬੋਰੀਆਂ ਨਹੀਂ ਚੁੱਕੀਆਂ ਜਾਂਦੀਆਂ ਤਾਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਨਗਿੰਦਰ ਆਜ਼ਾਦ, ਮੰਗਲ ਸਿੰਘ, ਦੁਨੀ ਸਿੰਘ, ਹਰਦੀਪ ਸਿੰਘ, ਜਸਕਰਨ ਸਿੰਘ, ਮਨੀ ਸਿੰਘ, ਸਾਰਜ ਸਿੰਘ, ਰਾਜੂ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement