For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਕਣਕ ਦੀ ਖ਼ਰੀਦ ਦਾ ਜਾਇਜ਼ਾ

07:28 AM Apr 19, 2024 IST
ਡੀਸੀ ਵੱਲੋਂ ਕਣਕ ਦੀ ਖ਼ਰੀਦ ਦਾ ਜਾਇਜ਼ਾ
ਡੀਸੀ ਕੋਮਲ ਮਿੱਤਲ ਖ਼ਰੀਦ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਹਰਪ੍ਰੀਤ ਕੌਰ
Advertisement

ਹੁਸ਼ਿਆਰਪੁਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਸ਼ੁਰੂ ਹੋ ਚੁੱਕੀ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 693 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 130 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਕਿਸਾਨਾਂ ਵੱਲੋਂ ਖ਼ਰੀਦ ਏਜੰਸੀਆਂ ਨੂੰ ਵੇਚੀ ਗਈ ਫ਼ਸਲ ਦੀ ਤੁਰੰਤ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 66 ਮੰਡੀਆਂ ਹਨ। ਇਸ ਤੋਂ ਇਲਾਵਾ 8 ਆਰਜ਼ੀ ਮੰਡੀਆਂ ਵੀ ਬਣਾਈਆਂ ਗਈਆਂ ਹਨ। ਇਸ ਦੌਰਾਨ ਉਨ੍ਹਾਂ ਨਾਲ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਮਧੂ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×