ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਸਕੱਤਰ ਵੱਲੋਂ ਰਾਹਤ ਕਾਰਜਾਂ ਦਾ ਜਾਇਜ਼ਾ

08:29 AM Jul 18, 2023 IST
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਮੀਟਿੰਗ ਦੀ ਅਗਵਾਈ ਕਰਦੇ ਹੋਏ।

ਟ੍ਰਬਿਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਵੱਲੋਂ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕਾਰਜਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਮੀਟਿੰਗ ’ਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 20 ਜੁਲਾਈ ਤੱਕ ਅਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਪੀੜਤਾਂ ਨੂੰ 24 ਜੁਲਾਈ ਤੱਕ ਦਿੱਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਹਰ ਹਾਲਤ ’ਚ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਵੱਲੋਂ ਰਾਹਤ ਫੰਡ ’ਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਵਿੱਚ ਪੀਣ ਵਾਲਾ ਸ਼ੁੱਧ ਪਾਣੀ ਅਤੇ ਪਾਣੀ ਵਾਲੀਆਂ ਪਾਈਪਲਾਈਨਾਂ ਦਰੁੱਸਤ ਹੋਣ ਸਬੰਧੀ ਰਿਪੋਰਟ ਦੋ ਦਨਿਾਂ ’ਚ ਪੇਸ਼ ਕਰਨ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਿਹਤ ਵਿਭਾਗ ਨੂੰ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਆਖਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।

Advertisement

Advertisement
Tags :
ਸਕੱਤਰਕਾਰਜਾਂਜਾਇਜ਼ਾਮੁੱਖਰਾਹਤਵੱਲੋਂ