ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨਮੋਲ ਗਗਨ ਮਾਨ ਵੱਲੋਂ ਮਹਾਰਾਜਾ ਅੱਜ ਸਰੋਵਰ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ

11:15 AM Dec 17, 2023 IST
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਮਹਾਰਾਜਾ ਅੱਜ ਸਰੋਵਰ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।

ਸ਼ਸ਼ੀ ਪਾਲ ਜੈਨ
ਖਰੜ, 16 ਦਸੰਬਰ
ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਮਹਾਰਾਜਾ ਅੱਜ ਸਰੋਵਰ ਦੇ ਨਵੀਨੀਕਰਨ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਖਰੜ ਨੂੰ ਜਲਦੀ ਹੀ ਨਮੂਨੇ ਦੇ ਸ਼ਹਿਰ ਵਿੱਚ ਬਦਲਿਆ ਜਾਵੇਗਾ। ਉਨ੍ਹਾਂ ਸ੍ਰੀ ਰਾਮ ਮੰਦਰ ਮਹਾਰਾਜਾ ਅੱਜ ਸਰੋਵਰ ਵਿਕਾਸ ਸੰਮਤੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਇਤਿਹਾਸਕ ਸਰੋਵਰ ਨੂੰ ਅਧਿਆਤਮਕ ਪ੍ਰੇਰਨਾ ਸਰੋਤ ਦੇ ਨਾਲ-ਨਾਲ ਵਿਰਾਸਤੀ ਸੈਰ ਸਪਾਟੇ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਗਵਾਨ ਰਾਮ ਚੰਦਰ ਜੀ ਦੀ ਸਥਾਪਤ ਕੀਤੀ ਜਾਣ ਵਾਲੀ ਮੂਰਤੀ ਦੀ ਪਹਿਲਾਂ ਪ੍ਰਸਤਾਵਿਤ ਉਚਾਈ 18 ਤੋਂ ਵਧਾ ਕੇ 118 ਫੁੱਟ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੂਰਤੀ ਅਯੁੱਧਿਆ ਵਿੱਚ ਸਥਾਪਤ ਕੀਤੀ ਗਈ ਭਗਵਾਨ ਰਾਮ ਚੰਦਰ ਜੀ ਦੀ ਮੂਰਤੀ ਦਾ ਪ੍ਰਤੀਰੂਪ ਹੋਵੇਗੀ। ਇਸ ਸਥਾਨ ਦੇ ਧਾਰਮਿਕ ਦ੍ਰਿਸ਼ਟੀਕੋਣ ਤੋਂ ਵਿਕਾਸ ਦੇ ਨਾਲ ਇੱਥੇ ਰੈਸਟੋਰੈਂਟ, ਫੁਹਾਰੇ, ਹੈਰੀਟੇਜ ਲਾਈਟਾਂ, 10 ਕਿਸ਼ਤੀਆਂ, ਸ਼ਾਨਦਾਰ ਸਵਾਗਤੀ ਸਾਈਨ ਬੋਰਡ, ਫੁੱਲ-ਬੂਟੇ, ਓਪਨ ਜਿਮ, ਰੋਲਰ ਕੋਸਟਰ, ਟੌਏ-ਟ੍ਰੇਨ ਆਦਿ ਸਥਾਪਤ ਕਰ ਕੇ ਇਸ ਨੂੰ ਮਨੋਰੰਜਨ ਦੇ ਕੇਂਦਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 100 ਕਰੋੜ ਦਾ ਸਰਫੇਸ ਵਾਟਰ ਪ੍ਰਾਜੈਕਟ (ਕਜੌਲੀ ਤੋਂ) ਪਿਛਲੇ ਹਫ਼ਤੇ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੂੜੇ ਦੇ ਨਿਪਟਾਰੇ ਲਈ ਸੋਲਿਡ ਵੇਸਟ ਮੈਨੇਜਮੈਂਟ ਕੰਪਨੀ ਤੋਂ ਇਲਾਵਾ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ ਟਾਊਨ ਪਲਾਨਰ ਦੀ ਨਿਯੁਕਤੀ ਕੀਤੀ ਜਾ ਰਹੀ ਹੈ।

Advertisement

Advertisement