ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਅਧਿਕਾਰੀ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

10:20 AM Oct 07, 2024 IST

ਪੱਤਰ ਪ੍ਰੇਰਕ
ਯਮੁਨਾਨਗਰ, 6 ਅਕਤੂਬਰ
ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਕੈਪਟਨ ਮਨੋਜ ਕੁਮਾਰ ਅਤੇ ਪੁਲੀਸ ਸੁਪਰਡੈਂਟ ਗੰਗਾ ਰਾਮ ਪੂਨੀਆ ਨੇ ਵਿਧਾਨ ਸਭਾ ਚੋਣਾਂ-2024 ਲਈ ਵੋਟਾਂ ਦੀ ਗਿਣਤੀ ਵਾਸਤੇ ਬਣਾਏ ਗਏ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਲਈ ਬਣਾਏ ਗਏ ਸਟਰਾਂਗ ਰੂਮ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ 07-ਸਢੌਰਾ (ਐਸ.ਸੀ.) , 08-ਜਗਾਧਰੀ, 09-ਯਮੁਨਾਨਗਰ ਅਤੇ 10-ਰਾਦੌਰ ਦੇ ਗਿਣਤੀ ਕੇਂਦਰ ਆਈਟੀਆਈ ਯਮੁਨਾਨਗਰ ਵਿੱਚ ਬਣਾਏ ਗਏ ਹਨ। ਉਨ੍ਹਾਂ ਵੋਟਾਂ ਦੀ ਗਿਣਤੀ ਨਾਲ ਜੁੜੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ, ਵੋਟਾਂ ਦੀ ਗਿਣਤੀ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਸਾਰਿਆਂ ਦੀ ਜ਼ਿੰਮੇਵਾਰੀ ਹੈ।

Advertisement

Advertisement