ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਪੈਸ਼ਲ ਅਬਜ਼ਰਵਰ ਵੱਲੋਂ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

08:49 AM Jun 01, 2024 IST
ਰਣਬੀਰ ਕਾਲਜ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਪੋਲਿੰਗ ਪਾਰਟੀਆਂ ਦੀ ਰਵਾਨਗੀ ਮੌਕੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 31 ਮਈ
ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਸਪੈਸ਼ਲ ਜਨਰਲ ਅਬਜ਼ਰਵਰ ਰਾਮ ਮੋਹਨ ਮਿਸ਼ਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੋਕ ਸਭਾ ਚੋਣਾਂ ਦੀਆਂ ਤਿਆਰੀਆ ਤੇ ਸੁਰੱਖਿਆ ਪ੍ਰਬੰਧਾਂ ਬਾਰੇ ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਜ਼ਿਲ੍ਹਿਆ ਦੇ ਜ਼ਿਲ੍ਹਾ ਚੋਣ ਅਫ਼ਸਰਾਂ ਤੇ ਐੱਸਐੱਸ ਪੀਜ਼ ਸਮੇਤ ਸਮੂਹ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਜਨਰਲ ਅਬਜ਼ਰਵਰ ਦਿਨੇਸ਼ਨ ਐੱਚ, ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ, ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ ਸੰਗਰੂਰ ਜਤਿੰਦਰ ਜੋਰਵਾਲ, ਐੱਸਐੱਸਪੀ ਸਰਤਾਜ ਸਿੰਘ ਚਹਿਲ ਵੀ ਮੌਜੂਦ ਸਨ ਜਦ ਕਿ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਤੇ ਐੱਸਐੱਸਪੀ ਸੰਦੀਪ ਮਲਿਕ, ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਡਾ. ਪੱਲਵੀ ਤੇ ਐੱਸਐੱਸਪੀ ਡਾ. ਸਿਮਰਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਦਿਆਂ ਜ਼ਿਲ੍ਹਿਆਂ ਵਿੱਚ 1 ਜੂਨ ਨੂੰ ਵੋਟਿੰਗ ਮੌਕੇ ਵੋਟਾਂ ਦੀ ਗਿਣਤੀ ਲਈ 4 ਜੂਨ ਨੂੰ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਸਪੈਸ਼ਲ ਜਨਰਲ ਆਬਜ਼ਰਵਰ ਨੇ ਕੀਤੇ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦੇ ਹੋਏ ਸ਼ਾਂਤਮਈ ਤੇ ਸੁਰੱਖਿਆ ਚੋਣਾਂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਹਿਲ ਵੱਲੋਂ ਸਥਾਨਕ ਸਰਕਾਰੀ ਰਣਬੀਰ ਕਾਲਜ ਵਿਖੇ ਪੋਲਿੰਗ ਪਾਰਟੀਆਂ ਦੀ ਰਵਾਨਗੀ ਮੌਕੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Advertisement

Advertisement
Advertisement