ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੁਲੀਸ ਵੱਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

07:59 AM Oct 04, 2024 IST
ਰਾਮਲੀਲਾ ਮੰਚਨ ਵਾਲੇ ਸਥਾਨਾਂ ਦਾ ਦੌਰਾ ਕਰਦੇ ਹੋਏ ਡੀਐੱਸਪੀ ਕਰਮਜੀਤ ਸਿੰਘ ਗਰੇਵਾਲ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 3 ਅਕਤੂਬਰ
ਦਸਹਿਰੇ ਦੇ ਤਿਉਹਾਰ ਸਬੰਧੀ ਥਾਂ ਥਾਂ ਲੱਗਣ ਵਾਲੇ ਮੇਲਿਆਂ ਵਿੱਚ ਆਉਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੱਜ ਸਥਾਨਕ ਡੀਐੱਸਪੀ ਕਰਮਜੀਤ ਸਿੰਘ ਗਰੇਵਾਲ ਨੇ ਹੋਰ ਅਧਿਕਾਰੀਆਂ ਸਮੇਤ ਮਾਛੀਵਾੜਾ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤੀ ਜਾ ਰਹੀ ਰਾਮਲੀਲਾ ਦੇ ਮੰਚਨ ਸਥਾਨਾਂ ਦਾ ਜਾਇਜ਼ਾ ਲਿਆ। ਡੀਐੱਸਪੀ ਗਰੇਵਾਲ ਅਤੇ ਥਾਣਾ ਮੁਖੀ ਪਵਿੱਤਰ ਸਿੰਘ ਨੇ ਅੱਜ ਸਥਾਨਕ ਦਸਹਿਰਾ ਮੈਦਾਨ ਦਾ ਨਿਰੀਖਣ ਕੀਤਾ ਤੇ ਇੱਥੇ ਰਾਮਲੀਲਾ ਦਾ ਮੰਚਨ ਕਰਵਾ ਰਹੀ ਸੰਸਥਾ ਸਰਵਹਿੱਤਕਾਰੀ ਸਭਾ ਰਾਮਲੀਲਾ ਕਮੇਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਡੀਐੱਸਪੀ ਨੇ ਦੱਸਿਆ ਕਿ ਰਾਮਲੀਲਾ ਦੇ ਮੰਚਨ ਦੌਰਾਨ ਦਸਹਿਰਾ ਗਰਾਊਂਡ ਦੇ ਬਾਹਰ ਤੇ ਅੰਦਰ ਪੁਲੀਸ ਕਰਮਚਾਰੀ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਕਈ ਥਾਈਂ ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਡੀਐੱਸਪੀ ਗਰੇਵਾਲ ਨੇ ਦੱਸਿਆ ਕਿ ਲੋਕ ਦਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਇਸ ਲਈ ਪੁਲੀਸ ਨੇ ਸਾਰੇ ਸੁਰੱਖਿਆ ਪ੍ਰਬੰਧ ਪੁਖਤਾ ਢੰਗ ਨਾਲ ਕੀਤੇ ਹਨ। ਇਸ ਮੌਕੇ ਸਭਾ ਦੇ ਪ੍ਰਧਾਨ ਅਸ਼ੋਕ ਸੂਦ ਨੇ ਪੁਲੀਸ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਕ ਕਮੇਟੀ ਹਰ ਸੰਭਵ ਸਹਿਯੋਗ ਦੇਵੇਗੀ।

Advertisement

Advertisement