For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

07:36 AM Apr 11, 2024 IST
ਡੀਸੀ ਵੱਲੋਂ ਬੈਂਕਾਂ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰ੍ਤੀਨਿਧ
ਪਟਿਆਲਾ, 10 ਅਪਰੈਲ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹ ਅੱਜ ਇੱਥੇ ਲੀਡ ਬੈਂਕ, ਸਟੇਟ ਬੈਂਕ ਆਫ਼ ਇੰਡੀਆ ਦੀ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਲਈ ਕਰਵਾਈ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵੀ ਮੌਜੂਦ ਸਨ। ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੀ ਸੁਰੱਖਿਆ ਅਤੇ ਕਾਰਜਪ੍ਰਣਾਲੀ ਦਾ ਜਾਇਜ਼ਾ ਵੀ ਲਿਆ। ਮੀਟਿੰਗ ’ਚ ਆਰ.ਬੀ.ਆਈ ਵੱਲੋਂ ਗਰੀਮਾ, ਨਾਬਾਰਡ ਦੇ ਡੀ.ਡੀ.ਐਮ. ਗੁਰਪ੍ਰੀਤ ਸਿੰਘ, ਆਰਸੇਟੀ ਦੇ ਡਾਇਰੈਕਟਰ ਭਗਵਾਨ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement

Advertisement
Author Image

sukhwinder singh

View all posts

Advertisement
Advertisement
×