ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਦੀ ਸਮੀਖਿਆ

10:38 AM Oct 16, 2023 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 15 ਅਕਤੂਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਵਿੱਚ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਚੱਲ ਰਹੇ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪਿੰਡਾਂ ਨੂੰ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾ ਸਕੇ। ਇਸ ਸਬੰਧੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਗ੍ਰਾਮੀਣ-2 ਤਹਿਤ ਜ਼ਿਲ੍ਹੇ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਲਈ 439 ਲੱਖ ਰੁਪਏ ਦੇ ਫੰਡ ਪ੍ਰਾਪਤ ਹੋਏ ਹਨ ਅਤੇ 122 ਪ੍ਰਾਜੈਕਟ ਪ੍ਰਵਾਨ ਹੋਏ ਹਨ। ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਰੀਚਾਰਜ ਕਰਨ ਸਬੰਧੀ ਬਣਾਏ ਜਾ ਰਹੇ ਡੀ-ਸਿਲਟਿੰਗ ਚੈਂਬਰਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਇਸ ਕਾਰਜ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕਰਨ ਲਈ ਕਿਹਾ।

Advertisement

Advertisement