ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਾਇਰੈਕਟਰ ਵੱਲੋਂ ਡੇਂਗੂ ਵਿਰੋਧੀ ਮੁਹਿੰਮ ਦਾ ਜਾਇਜ਼ਾ

08:55 AM Oct 26, 2024 IST
ਘਰ ’ਚੋਂ ਮਿਲੇ ਲਾਰਵੇ ਨੂੰ ਨਸ਼ਟ ਕਰਵਾਉਂਦੇ ਹੋਏ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ। -ਫ਼ੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

ਸੂਬੇ ਅੰਦਰ ਡੇਂਗੂ ਵਿਰੋਧੀ ਵਿੱਢੀ ਮੁਹਿੰਮ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਦਾ ਨਿਰੀਖਣ ਕਰਨ ਲਈ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ. ਹਿਤਿੰਦਰ ਕੌਰ ਨੇ ਆਪਣੀ ਟੀਮ ਸਣੇ ਬਡਾਲੀ ਆਲਾ ਸਿੰਘ ਪਿੰਡ ਦਾ ਦੌਰਾ ਕੀਤਾ। ਟੀਮ ਵਿੱਚ ਡਿਪਟੀ ਡਾਇਰੈਕਟਰ ਡਾ. ਨਵਜੋਤ ਕੌਰ, ਡਾ. ਆਸ਼ੂ ਅਤੇ ਡਾ. ਸੁਖਜੀਤ ਸ਼ਾਮਲ ਸਨ। ਟੀਮ ਨੇ ਪਿੰਡ ਵਿੱਚ ਡੇਂਗੂ ਵਿਰੋਧੀ ਮੁਹਿੰਮ ਤਹਿਤ ਘਰ-ਘਰ ਜਾ ਕੇ ਚੈਕਿੰਗ ਕਰਦੇ ਹੋਏ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ। ਉਨ੍ਹਾਂ ਘਰਾਂ ਵਿੱਚੋਂ ਮਿਲੇ ਮੱਛਰ ਦੇ ਲਾਰਵੇ ਨੂੰ ਮੌਕੇ ’ਤੇ ਨਸਟ ਕਰਵਾਇਆ ਅਤੇ ਲਾਰਵਾ ਮਿਲਣ ਵਾਲੇ ਘਰਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਬੱਚਿਆਂ ਨੂੰ ਡੇਂਗੂ ਦੇ ਲਾਰਵੇ ਦੀ ਪਛਾਣ ਕਰਵਾਈ ਅਤੇ ਡੇਂਗੂ ਸਬੰਧੀ ਵਿਸਥਾਰ ’ਚ ਜਾਣਕਾਰੀ ਦਿੱਤੀ। ਇਸ ਮੌਕੇ ਸਿਹਤ ਮੁਲਾਜਮ, ਸਕੂਲ ਪ੍ਰਿੰਸੀਪਲ ਮੀਨਾ ਗੁਪਤਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement