ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਈਸੜੂ ਸ਼ਹੀਦੀ ਸਮਾਗਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

12:43 PM Aug 09, 2024 IST

 

Advertisement

ਦੇਵਿੰਦਰ ਸਿੰਘ ਜੱਗੀ

ਪਾਇਲ, 9 ਅਗਸਤ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਿੰਡ ਈਸੜੂ ਵਿਖੇ ਤਿਆਰੀ ਅਧੀਨ ਸ਼ਹੀਦ ਮਾਸਟਰ ਕਰਨੈਲ ਸਿੰਘ ਲਾਇਬਰੇਰੀ ਦਾ ਦੌਰਾ ਕਰਦਿਆਂ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲਿਆ, ਜਿਸ ਦਾ ਉਦਘਾਟਨ 15 ਅਗਸਤ, 2024 ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਵੱਲੋਂ ਕੀਤਾ ਜਾਣਾ ਹੈ। ਇਸ ਮੌਕੇ ਡੀਸੀ ਸਾਕਸ਼ੀ ਸ਼ਾਹਨੀ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਪਿੰਡ ਦੇ ਬੱਚੇ ਕਿਤਾਬਾਂ ਪੜ੍ਹਕੇ ਦੁਨੀਆ ਭਰ ਦਾ ਗਿਆਨ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਲਾਇਬ੍ਰੇਰੀ ਨੂੰ ਪਿੰਡ ਈਸੜੂ ਵਿੱਚ ਲੋਕ ਅਰਪਨ ਕਰਨ ਦਾ ਮਨੋਰਥ ਪਿੰਡ ਵਾਸੀਆਂ ਨੂੰ ਸਾਹਿਤਕ ਚੇਟਕ ਲਗਾਉਣਾ ਹੈ। ਇਸ ਮੌਕੇ ਉਨ੍ਹਾਂ ਉਸ ਥਾਂ ਦਾ ਵੀ ਮੁਆਇਨਾ ਕੀਤਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਪ੍ਰੈਸ ਨੂੰ ਵੀ ਸੰਬੋਧਨ ਕਰਨਗੇ।

Advertisement

 

Advertisement