ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੇਲ ਮੰਤਰੀ ਵੱਲੋਂ ਯਾਤਰੀਆਂ ਨੂੰ ਮਿਲਦੀਆਂ ਸਹੂਲਤਾਂ ਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ

07:07 AM Jun 25, 2024 IST
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਯਾਤਰੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਇਕ ਮੀਟਿੰਗ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 24 ਜੂਨ
ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਅੱਜ ਇੱਥੇ ਰੇਲ ਭਵਨ ਵਿੱਚ ਚੋਟੀ ਦੇ ਅਧਿਕਾਰੀਆਂ ਨਾਲ ਸੁਰੱਖਿਆ ਪ੍ਰਬੰਧਾਂ ਅਤੇ ਯਾਤਰੀਆਂ ਨੂੰ ਮਿਲਦੀਆਂ ਸਹੂਲਤਾਂ ਦਾ ਵਿਸਥਾਰ ਵਿੱਚ ਮੁਲਾਂਕਣ ਕੀਤਾ।
ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਮੁਤਾਬਕ, ਯਾਤਰੀਆਂ ਦੇ ਹਿੱਤ ਵਿੱਚ ਰੇਲਾਂ ਵਿੱਚ ਸੁਰੱਖਿਆ ਉਪਕਰਨਾਂ ਦੀ ਸਾਂਭ-ਸੰਭਾਲ, ਭੋਜਨ ਦੀ ਗੁਣਵੱਤਾ ਵਿੱਚ ਸੁਧਾਰ, ਰੇਲਾਂ ਤੇ ਸਟੇਸ਼ਨਾਂ ਦੀ ਸਾਫ਼-ਸਫ਼ਾਈ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦੇ ਸਬੰਧ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ। ਰੇਲਵੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘‘ਸੁਰੱਖਿਆ ਸਬੰਧੀ ਉਪਕਰਨਾਂ ਦੀ ਭਰੋਸੇਯੋਗਤਾ ਵਿੱਚ ਸੁਧਾਰ ਲਈ ਇਹ ਫੈਸਲਾ ਲਿਆ ਗਿਆ ਹੈ ਕਿ ਸਾਰੇ ਪ੍ਰਮੁੱਖ ਸੁਰੱਖਿਆ ਉਪਕਰਨਾਂ ਦੀਆਂ ਵਿਸ਼ੇਸ਼ਤਾਵਾਂ, ਸਥਾਪਨਾ ਅਤੇ ਰੱਖ-ਰਖਾਓ ਦੇ ਢੰਗ-ਤਰੀਕਿਆਂ ਦੀ ਸਮੀਖਿਆ ਕੀਤੀ ਜਾਵੇਗੀ।’’ -ਪੀਟੀਆਈ

Advertisement

ਭਾਰਤੀ ਲੋਕਤੰਤਰ ਦੇ ਆਲੋਚਕ ਖਾਮੋਸ਼ ਹੋਏ: ਵੈਸ਼ਨਵ

ਲੰਡਨ: ਕੈਬਨਿਟ ਮੰਤਰੀ ਵਜੋਂ ਹਲਫ਼ ਲੈਣ ਤੋਂ ਬਾਅਦ ਪਹਿਲੀ ਵਾਰ ਕੌਮਾਂਤਰੀ ਦਰਸ਼ਕਾਂ ਤੇ ਸਰੋਤਿਆਂ ਨੂੰ ਦਿੱਤੇ ਆਪਣੇ ਪਹਿਲੇ ਪ੍ਰਮੁੱਖ ਭਾਸ਼ਣ ਵਿੱਚ ਅੱਜ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਹਾਲ ਹੀ ਵਿੱਚ ਸੰਪੰਨ ਹੋਈਆਂ ਆਮ ਚੋਣਾਂ ਦੇ ਬਾਅਦ ਤੋਂ ਭਾਰਤੀ ਲੋਕਤੰਤਰ ਦੇ ਆਲੋਚਕ ਖਾਮੋਸ਼ ਹਨ ਕਿਉਂਕਿ ਨਰਿੰਦਰ ਮੋਦੀ ਦਾ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਾ ਇਹ ਦਰਸਾਉਂਦਾ ਹੈ ਕਿ ਦੇਸ਼ ਤੇ ਦੇਸ਼ ਵਾਸੀਆਂ ਨੇ ਭਾਜਪਾ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਵਿੱਚ ਵੱਡੀ ਪੱਧਰ ’ਤੇ ਵਿਸ਼ਵਾਸ ਜਤਾਇਆ ਹੈ। ਉਹ ਲੰਡਨ ਦੇ ਕੁਈਨ ਐਲਿਜ਼ਾਬੈੱਥ ਦੋਇਮ ਸੈਂਟਰ ’ਚ ਹੋ ਰਹੇ ਸਾਲਾਨਾ ਭਾਰਤ ਆਲਮੀ ਫੋਰਮ (ਆਈਜੀਐੱਫ) ਸੰਮੇਲਨ ਵਿੱਚ ਇਕ ਸੈਸ਼ਨ ‘ਵਿਕਸਤ ਭਾਰਤ: ਭਾਰਤ ਦੇ ਵਿਕਾਸ ਲਈ ਅਸਲੀਅਤ ’ਚ ਬਦਲ ਰਿਹਾ ਨਜ਼ਰੀਆ’ ਨੂੰ ਵਰਚੁਅਲੀ ਸੰਬੋਧਨ ਕਰ ਰਹੇ ਸਨ। -ਪੀਟੀਆਈ

Advertisement
Advertisement
Advertisement