ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ

07:09 AM Jul 17, 2024 IST
ਅਜਨਾਲਾ ਦੀਆਂ ਸਰਹੱਦੀ ਚੌਕੀਆਂ ਉੱਤੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ।

ਰਾਜਨ ਮਾਨ
ਰਮਦਾਸ, 16 ਜੁਲਾਈ
ਭਾਰਤ-ਪਾਕਿਸਤਾਨ ਸਰਹੱਦ ਉੱਤੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਖੇਤੀ ਕਰਦੇ ਕਿਸਾਨਾਂ ਅਤੇ ਉੱਥੇ ਤਾਇਨਾਤ ਬੀਐੱਸਐੱਫ ਜਵਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਮਿਊਨਿਟੀ ਕੰਪਲੈਕਸ ਤਿਆਰ ਕਰਵਾਏ ਜਾ ਰਹੇ ਹਨ। ਇਨ੍ਹਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਖੁਦ ਮੌਕੇ ਉੱਤੇ ਪੁੱਜੇ। ਉਨ੍ਹਾਂ ਨੇ ਹੁਣ ਤੱਕ ਹੋਏ ਕੰਮਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਡੀਸੀ ਨੇ ਦੱਸਿਆ ਕਿ ਅਜਨਾਲਾ ਸਰਹੱਦੀ ਪੱਟੀ ਵਿੱਚ ਅਜਿਹੇ 18 ਕਮਿਊਨਿਟੀ ਕੰਪਲੈਕਸ ਬਣਾਏ ਜਾਣੇ ਹਨ ਜਿਨ੍ਹਾਂ ਵਿੱਚੋਂ 17 ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਅਕਸਰ ਇਹ ਸ਼ਿਕਾਇਤ ਰਹਿੰਦੀ ਸੀ ਕਿ ਸਰਹੱਦ ਤੋਂ ਪਾਰ ਖੇਤੀ ਕਰਨ ਗਏ ਕਿਸਾਨ ਅਤੇ ਡਿਊਟੀ ਕਰ ਰਹੇ ਜਵਾਨ ਤੇ ਮਹਿਲਾ ਕਰਮੀ ਦੀ ਸਹੂਲਤ ਲਈ ਉੱਥੇ ਸੈਨਟਰੀ ਸਹੂਲਤਾਂ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਦੇਖਦੇ ਹੋਏ ਬੀਐੱਸਐੱਫ ਅਤੇ ਪੰਚਾਇਤਾਂ ਨਾਲ ਸਲਾਹ ਕਰਕੇ 18 ਕਮਿਊਨਿਟੀ ਸੈਂਟਰ ਕੰਪਲੈਕਸ ਉਸਾਰੇ ਜਾ ਰਹੇ ਹਨ।
ਅੱਜ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਾਰੇ ਕੰਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਪਿੰਡ ਮੂਸਾ, ਛੰਨਾ, ਧਰਮ ਪ੍ਰਕਾਸ਼ , ਪੰਜ ਗਰਾਈ, ਸਿੰਘੋ ਕੇ ਆਦਿ ਪਿੰਡਾਂ ਵਿੱਚ ਬਣੀਆਂ ਸਰਹੱਦੀ ਚੌਂਕੀਆਂ ਅਤੇ ਉਨਾਂ ਨੂੰ ਜਾਂਦੇ ਰਸਤਿਆਂ ਦਾ ਦੌਰਾ ਕੀਤਾ।
ਇਸ ਮੌਕੇ ਐੱਸਡੀਐੱਮ ਰਵਿੰਦਰ ਪਾਲ ਸਿੰਘ, ਡੀਡੀਪੀਓ ਸੰਦੀਪ ਮਲਹੋਤਰਾ, ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ ਸੁਖਜੀਤ ਸਿੰਘ ਬਾਜਵਾ, ਬੀਐੱਸਐੱਫ ਅਧਿਕਾਰੀ ਪੀਕੇ ਦਿਵੇਦੀ ਅਤੇ ਨੀਰਜ ਕੁਮਾਰ, ਡੀਐੱਸਪੀ ਰਾਜ ਕੁਮਾਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement

Advertisement
Advertisement