ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਵੱਲੋਂ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

08:25 AM Jul 01, 2023 IST
ਮਗਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ ਏਡੀਸੀ ਟੀ.ਬੈਨਿਥ। -ਫੋਟੋ: ਮਾਨ

ਪੱਤਰ ਪ੍ਰੇਰਕ
ਮਾਨਸਾ, 30 ਜੂਨ
ਇੱਥੋਂ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ.ਬੈਨਿਥ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ-ਭਰਿਆ ਬਣਾਉਣ ਲਈ ਪਿੰਡਾਂ ਵਿੱਚ ਖਾਲੀ ਪਈਆਂ ਸ਼ਾਮਲਾਟ ਜਮੀਨਾਂ ਉੱਪਰ ਮਿਨੀ ਜੰਗਲ ਲਗਾਏ ਜਾਣ, ਜਿਸ ਨਾਲ ਵਾਤਾਵਰਣ ਸ਼ੁੱਧ ਹੋਵੇਗਾ। ਉਨ੍ਹਾਂ ਕਿਹਾ ਕਿ ਮਾਨਸਾ ਦੇ ਪਿੰਡ ਦੂਲੋਵਾਲ ਵਿੱਚ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ ਅਤੇ ਛੱਪੜ ਸਬੰਧੀ ਕੰਮ, ਪਿੰਡ ਗਾਗੋਵਾਲ ਵਿੱਚ ਮਗਨਰੇਗਾ ਸਕੀਮ ਅਧੀਨ ਛੱਪੜ ਦੀ ਪੁਟਾਈ ਅਤੇ ਪਲਾਂਟੇਸ਼ਨ ਸਾਈਟਾਂ, ਪਿੰਡ ਸੱਦਾ ਸਿੰਘ ਵਾਲਾ ਵਿੱਚ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ, ਪਿੰਡ ਖੋਖਰ ਖੁਰਦ ਵਿੱਚ ਪੰਜਾਬ ਨਿਰਮਾਣ ਅਧੀਨ ਗਲੀਆਂ ਨਾਲੀਆਂ ਅਤੇ ਪਿੰਡ ਖੋਖਰ ਖੁਰਦ ਵਿੱਚ ਮਗਨਰੇਗਾ ਸਕੀਮ ਅਧੀਨ ਪਾਰਕ ਅਤੇ ਪਿੰਡ ਰੱਲਾ ਵਿਖੇ ਪੌਦੇ ਲਗਾਉਣ ਸਬੰਧੀ ਥਾਵਾਂ ਦਾ ਨਿਰੀਖਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋਬ ਕਾਰਡ ਧਾਰਕਾਂ ਨੂੰ ਲਗਾਤਾਰ ਕੰਮ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਜਾਂਚ ਯਕੀਨੀ ਬਣਾਈ ਜਾਵੇ। ਇਸ ਮੌਕੇ ਮਨਦੀਪ ਸਿੰਘ, ਵਨੀਤ ਕੁਮਾਰ ਏਪੀਓ, ਅਭੀ ਸਿੰਗਲਾ ਮੌਜੂਦ ਸਨ।

Advertisement

Advertisement
Tags :
ਏਡੀਸੀਕਾਰਜਾਂਜਾਇਜ਼ਾਪਿੰਡਾਂਵੱਲੋਂਵਿਕਾਸ