ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਮ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ

07:00 AM Sep 12, 2024 IST
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੁਰਜੀਤ ਗੜ੍ਹੀ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 11 ਸਤੰਬਰ
ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਥੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਕੀਤੇ ਜਾ ਰਹੇ ਸਮਾਗਮ ਸਬੰਧੀ ਗਠਿਤ ਸਬ-ਕਮੇਟੀ ਨੇ ਮੀਟਿੰਗ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸਮਾਗਮ ਵਿੱਚ ਸੰਗਤ ਦੇ ਆਉਣ ਲਈ ਵਾਹਨਾਂ ਦੇ ਪ੍ਰਬੰਧ ਕਰਨ ਵਾਸਤੇ ਪ੍ਰਬੰਧਕਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ। ਚਾਰ ਮੈਂਬਰੀ ਇਸ ਸਬ ਕਮੇਟੀ ’ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਗੜ੍ਹੀ, ਜਸਮੇਰ ਸਿੰਘ ਲਾਛੜੂ, ਜਗਦੀਪ ਚੀਮਾ ਅਤੇ ਅਸ਼ਵੀਨ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਰਾਜਿੰਦਰ ਸਿੰਘ ਟੌਹੜਾ, ਭਾਗ ਸਿੰਘ ਚੌਹਾੜ, ਆਤਮ ਪ੍ਰਕਾਸ਼ ਸਿੰਘ ਬੇਦੀ, ਸੁਰਿੰਦਰ ਸਿੰਘ ਘੁਮਾਣਾ ਤੇ ਕੰਵਰ ਬੇਦੀ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ਉਪਰੰਤ ਸਮਾਗਮ ਸਥਾਨ ਦਾ ਜਾਇਜ਼ਾ ਲੈਂਦਿਆਂ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਸਮਾਗਮ ਪ੍ਰਤੀ ਵਰਕਰਾਂ ਵਿੱਚ ਉਤਸ਼ਾਹ ਹੈ।

Advertisement

Advertisement