For the best experience, open
https://m.punjabitribuneonline.com
on your mobile browser.
Advertisement

ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

09:35 PM Jun 29, 2023 IST
ਗਮਾਡਾ ਦੇ ਮੁੱਖ ਪ੍ਰਸ਼ਾਸਕ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ
Advertisement

ਪੱਤਰ ਪ੍ਰੇਰਕ

Advertisement

ਐਸ.ਏ.ਐਸ. ਨਗਰ (ਮੁਹਾਲੀ), 24 ਜੂਨ

ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਦੇ ਮੁੱਖ ਪ੍ਰਸ਼ਾਸਕ ਰਾਜੀਵ ਗੁਪਤਾ ਨੇ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਇੰਜਨੀਅਰਿੰਗ ਵਿੰਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਸਟਾਫ਼ ਨੂੰ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨ ਸਮੇਤ ਮੌਜੂਦਾ ਸਮੇਂ ਵਿੱਚ ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਮੁੱਖ ਪ੍ਰਸ਼ਾਸਕ ਨੇ ਜਨ ਸਿਹਤ, ਸਿਵਲ, ਇਲੈਕਟ੍ਰੀਕਲ ਅਤੇ ਬਾਗਬਾਨੀ ਸਮੇਤ ਸਮੂਹ ਡਿਵੀਜ਼ਨਾਂ ਦੇ ਕੰਮਾਂ ਸਮੇਤ ਸੜਕਾਂ ‘ਤੇ ਪ੍ਰੀਮਿਕਸ ਪਾਉਣ ਬਾਰੇ ਚਰਚਾ ਕਰਦਿਆਂ ਕਿਹਾ ਕਿ ਉਪਰੋਕਤ ਸਾਰੇ ਕੰਮਾਂ ਵਿੱਚ ਇਕਸਾਰਤਾ ਅਪਣਾਉਣ ਦੀ ਸਖ਼ਤ ਲੋੜ ਹੈ। ਸ੍ਰੀ ਗੁਪਤਾ ਨੇ ਸ਼ਹਿਰ ਦੀ ਜੀਵਨ ਰੇਖਾ ਬਣੀ ਏਅਰਪੋਰਟ ਸੜਕ ਦੇ ਵਿਕਾਸ ਵੱਲ ਉਚੇਚਾ ਧਿਆਨ ਦੇਣ ਅਤੇ ਅਧਿਕਾਰੀਆਂ ਨੂੰ ਠੇਕੇਦਾਰਾਂ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਨ ਲਈ ਕਿਹਾ। ਉਨ੍ਹਾਂ ਬਾਗਬਾਨੀ ਵਿੰਗ ਨੂੰ ਪਾਰਕਾਂ ਵਿੱਚ ਓਪਨ ਏਅਰ ਜਿਮ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਕਿਹਾ।

ਸ੍ਰੀ ਗੁਪਤਾ ਨੇ ਮੁੱਖ ਇੰਜਨੀਅਰ ਨੂੰ ਕਿਹਾ ਕਿ ਜੇਕਰ ਕੋਈ ਕਾਨੂੰਨੀ ਜਾਂ ਅੰਤਰ-ਵਿਭਾਗੀ ਮਸਲਾ ਕੰਮਾਂ ਵਿੱਚ ਅੜਿੱਕਾ ਬਣ ਰਿਹਾ ਹੈ ਤਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਧਿਕਾਰੀ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਮੀਟਿੰਗ ਦੌਰਾਨ ਪੀਆਰ 7 ਰੋਡ ਦੇ ਵਿਕਾਸ, ਐਰੋਸਿਟੀ, ਈਕੋਸਿਟੀ-1 ਅਤੇ 2, ਆਈਟੀ ਸਿਟੀ, ਕਜੌਲੀ ਵਾਟਰ ਪਾਈਪਲਾਈਨ, ਪੂਰਬ ਪ੍ਰੀਮੀਅਮ ਅਪਾਰਟਮੈਂਟ ਵਿੱਚ ਚੱਲ ਰਹੇ ਕੰਮ, ਰਾਜਪੁਰਾ ਵਿੱਚ ਫੋਕਲ ਪੁਆਇੰਟ ਦੇ ਵਿਕਾਸ ਅਤੇ ਹੋਰ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਕੀਤੀ।

Advertisement
Tags :
Advertisement
Advertisement
×