ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਵੱਲੋਂ ਸਕੂਲੀ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ

06:46 AM Feb 22, 2024 IST
ਏਡੀਸੀ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਸਕੂਲੀ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਂਦੇ ਹੋਏ। ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਘਨੌਰ, 21 ਫਰਵਰੀ
ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਸਕੂਲੀ ਵਰਦੀਆਂ ਬਣਾਉਣ ਦੇ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਕੂਲੀ ਬੱਚਿਆ ਨੂੰ ਵਰਦੀਆਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਪਹਿਲ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਬਲਾਕ ਘਨੌਰ ਦੇ ਪਿੰਡ ਸਿਆਲੂ ਦੀ ਰੂਰਲ ਹਟ ਵਿੱਚ ਚੱਲ ਰਹੇ ਇਸ ਪ੍ਰਾਜੈਕਟ ਦੀ ਪ੍ਰਗਤੀ ਵਾਚਣ ਲਈ ਦੌਰਾ ਕਰਦਿਆਂ ਡਾ. ਹਰਜਿੰਦਰ ਸਿੰਘ ਬੇਦੀ ਨੇ ਇਸ ਮੌਕੇ ਵਰਦੀਆਂ ਦੀ ਗੁਣਵੱਤਾ ਚੈੱਕ ਕਰਨ ਦੇ ਨਾਲ ਨਾਲ ਕੰਮ ਕਰ ਰਹੀਆਂ ਔਰਤਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਨੂੰ ਵੀ ਉਤਸ਼ਾਹਿਤ ਵੀ ਕੀਤਾ।

Advertisement

Advertisement