For the best experience, open
https://m.punjabitribuneonline.com
on your mobile browser.
Advertisement

ਵਿਧਾਨ ਸਭਾ ਕਮੇਟੀ ਵੱਲੋਂ ਸਕੀਮਾਂ ਦਾ ਜਾਇਜ਼ਾ

08:44 AM Feb 14, 2024 IST
ਵਿਧਾਨ ਸਭਾ ਕਮੇਟੀ ਵੱਲੋਂ ਸਕੀਮਾਂ ਦਾ ਜਾਇਜ਼ਾ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 13 ਫਰਵਰੀ
ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਬਣੀ ਵਿਧਾਨ ਸਭਾ ਕਮੇਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ ਅਤੇ ਇਸ ਸਬੰਧੀ ਚਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਗਿਆ।
ਕਮੇਟੀ ਦੀ ਮੁਖੀ ਸਰਵਜੀਤ ਕੌਰ ਮਾਣੂਕੇ, ਅਮਿਤ ਰਤਨ ਕੋਟਫੱਤਾ, ਦਲਬੀਰ ਸਿੰਘ ਟੌਂਗ, ਜਗਸੀਰ ਸਿੰਘ, ਜਸਬੀਰ ਸਿੰਘ ਸੰਧੂ, ਡਾ. ਨਛੱਤਰਪਾਲ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਕਮੇਟੀ ਵਲੋਂ ਐਸ ਸੀ ਵਰਗ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਤੇ ਕਲਿਆਣਕਾਰੀ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ ਸੀ ਐਕਟ ਅਧੀਨ ਆਈ ਸ਼ਿਕਾਇਤ ਉਤੇ ਤੁਰੰਤ ਕਾਰਵਾਈ ਕੀਤੀ ਜਾਵੇ। ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਅਕਸਰ ਇਸ ਐਕਟ ਅਧੀਨ ਪਰਚਾ ਦਰਜ ਕਰਨ ਵਿਚ ਪੀੜਤ ਧਿਰ ਨੂੰ ਖੱਜਲ ਕੀਤਾ ਜਾਂਦਾ ਹੈ, ਜਿਸ ਦੇਰੀ ਦਾ ਲਾਹਾ ਲੈਂਦੇ ਹੋਏ ਕਥਿਤ ਦੋਸ਼ੀ ਧਿਰ ਦਬਾਅ ਬਣਾ ਕੇ ਰਾਜ਼ੀਨਾਮਾ ਕਰਵਾ ਲੈਂਦੀ ਹੈ, ਜਿਸ ਨਾਲ ਸਬੰਧਤ ਨੂੰ ਨਿਆਂ ਨਹੀਂ ਮਿਲਦਾ। ਉਨ੍ਹਾਂ ਇਸ ਐਕਟ ਅਧੀਨ ਪੁਲੀਸ ਵੱਲੋਂ ਹੁਣ ਤੱਕ ਰੱਦ ਕੀਤੀਆਂ ਅਤੇ ਲੰਬਿਤ ਪਈਆਂ ਸਾਰੀਆਂ ਸ਼ਿਕਾਇਤਾਂ ਦਾ ਵੇਰਵਾ ਵੀ ਮੰਗਿਆ। ਕਾਲਜਾਂ ਵਿਚ ਐਸ ਸੀ ਬੱਚਿਆਂ ਦੀ ਫੀਸ ਸਬੰਧੀ ਕਮੇਟੀ ਨੇ ਸਪਸ਼ਟ ਕੀਤਾ ਕਿ ਐਸ ਸੀ ਵਰਗ ਦੇ ਬੱਚਿਆਂ ਦੀ ਫੀਸ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ ਅਤੇ ਇਸ ਵਰਗ ਦੇ ਲੋੜਵੰਦ ਬੱਚਿਆਂ ਕੋਲੋਂ ਫੀਸ ਲੈਣ ਦੇ ਹੱਕ ਕਿਸੇ ਵੀ ਨਿੱਜੀ ਕਾਲਜ ਕੋਲ ਨਹੀਂ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਕੋਲ ਸ਼ਿਕਾਇਤਾਂ ਪੁੱਜੀਆਂ ਹਨ। ਉਨ੍ਹਾਂ ਯੂਨੀਵਰਸਿਟੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਵੀ ਕਾਲਜ ਐਸ ਸੀ ਬੱਚਿਆਂ ਨਾਲ ਵਧੀਕੀ ਕਰਦਾ ਹੈ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਕਮੇਟੀ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਅਨੁਸੂਚਿਤ ਜਾਤੀ, ਕਬੀਲਿਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤੇ ਸ਼ਿਕਾਇਤਾਂ ’ਤੇ ਫੌਰੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×