ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਘਰ-ਘਰ ਮੁਫ਼ਤ ਰਾਸ਼ਨ’ ਸਕੀਮ ਦੇ ਕੰਮ ਦਾ ਜਾਇਜ਼ਾ

07:17 AM Feb 22, 2024 IST
ਮੀਟਿੰਗ ਦੀ ਅਗਵਾਈ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਫਰਵਰੀ
ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ‘ਘਰ-ਘਰ ਮੁਫਤ ਰਾਸ਼ਨ ਯੋਜਨਾ’ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਕਣਕ ਵੰਡਣ ਦੀ ਗਤੀ ’ਚ ਹੋਰ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ 2000 ਹੋਰ ਈ-ਪੀਓਐਸ ਮਸ਼ੀਨਾਂ ਖਰੀਦੀਆਂ ਗਈਆਂ ਹਨ। ਇਸ ਨਾਲ 31 ਮਾਰਚ ਤੱਕ ਕਣਕ ਦੀ ਘਰੋਂ-ਘਰੀ ਵੰਡ ਨੂੰ ਪੂਰਾ ਕਰਨ ਦਾ ਟੀਚਾ ਹੈ, ਜਿਸ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਕੁੱਲ 627 ਮਾਡਲ ਫੇਅਰ ਪ੍ਰਾਈਸ ਸ਼ਾਪਸ ਚੱਲ ਰਹੀਆਂ ਹਨ ਅਤੇ ਹੁਣ ਤੱਕ ਇਨ੍ਹਾਂ ਨਾਲ ਜੁੜੇ ਲਾਭਪਾਤਰੀ ਪਰਿਵਾਰਾਂ ਦੀ ਗਿਣਤੀ 6.36 ਲੱਖ ਤੋਂ ਟੱਪ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮੇਂ ਵੰਡ ਦੇ ਕੰਮ ਵਿੱਚ ਜਲੰਧਰ ਸਭ ਤੋਂ ਮੋਹਰੀ ਹੈ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਪੁਨੀਤ ਗੋਇਲ ਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਮੌਜੂਦ ਸਨ।

Advertisement

Advertisement