For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਵੱਖ-ਵੱਖ ਪ੍ਰਾਜੈਕਟਾਂ ਦਾ ਜਾਇਜ਼ਾ

07:01 AM Jul 10, 2024 IST
ਡੀਸੀ ਵੱਲੋਂ ਵੱਖ ਵੱਖ ਪ੍ਰਾਜੈਕਟਾਂ ਦਾ ਜਾਇਜ਼ਾ
ਸਮੀਖਿਆ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਜੁਲਾਈ
ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫ਼ਾਈ ਲਈ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ ਹੈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਵਲ ਵਧਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ। ਮੌਨਸੂਨ ਨੂੰ ਦੇਖਦੇ ਹੋਏ ਦੂਜੇ ਪਾਸੇ ਨਗਰ ਨਿਗਮ ਦੀਆਂ ਟੀਮਾਂ ਬੁੱਢੇ ਦਰਿਆ ਵਿੱਚੋਂ ਸਫ਼ਾਈ ਕਰਨ ਦੇ ਲਈ ਕੰਮ ਕਰ ਰਹੀਆਂ ਹਨ। ਬੁੱਢੇ ਦਰਿਆ ਦੇ ਕਈ ਥਾਂਵਾਂ ’ਤੇ ਨਗਰ ਨਿਗਮ ਦੀਆਂ ਮਸ਼ੀਨਾਂ ਬੁੱਢੇ ਦਰਿਆ ਵਿੱਚੋਂ ਗਾਰ ਤੇ ਬੂਟੀ ਕੱਢਣ ਵਿੱਚ ਲੱਗੀਆਂ ਹੋਈਆਂ ਹਨ।
ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀਆਰਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement