ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਵੋਟਿੰਗ ਤਿਆਰੀਆਂ ਦੀ ਸਮੀਖਿਆ

07:58 AM May 25, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 24 ਮਈ
ਲੋਕ ਸਭਾ ਦੀਆਂ ਆਮ ਚੋਣਾਂ 2024 ਲਈ ਵੋਟਿੰਗ ਦੀਆਂ ਤਿਆਰੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਮੁੱਖ ਚੋਣ ਅਫ਼ਸਰ ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਸੈਕਟਰ-9, ਚੰਡੀਗੜ੍ਹ ਦੀ ਨਵੀਂ ਸਕੱਤਰੇਤ ਬਿਲਡਿੰਗ ਵਿੱਚ ਹੋਈ। ਮੀਟਿੰਗ ਵਿੱਚ ਮੌਜੂਦ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਵਿਚਾਰ-ਵਟਾਂਦਰੇ ਵਿੱਚ ਵੋਟਰ ਰਜਿਸਟ੍ਰੇਸ਼ਨ, ਚੋਣ ਅਮਲੇ ਦੀ ਤਾਇਨਾਤੀ, ਸੁਰੱਖਿਆ ਪ੍ਰਬੰਧਾਂ ਅਤੇ ਵੋਟਿੰਗ ਅਨੁਭਵ ਅਤੇ ਸ਼ੁੱਧਤਾ ਨੂੰ ਵਧਾਉਣ ਲਈ ਤਕਨੀਕੀ ਸਾਧਨਾਂ ਨੂੰ ਲਾਗੂ ਕਰਨ ਸਮੇਤ ਮੁੱਖ ਖੇਤਰਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ। ਮੁੱਖ ਚੋਣ ਅਧਿਕਾਰੀ ਨੇ ਨਿਰਵਿਘਨ ਚੋਣ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਬਣਾਈ ਰੱਖਣ ਦੀ ਹਦਾਇਤ ਦਿੱਤੀ।
ਇਸ ਤੋਂ ਇਲਾਵਾ ਮੀਟਿੰਗ ਵਿੱਚ ਪੋਲਿੰਗ ਸਟੇਸ਼ਨਾਂ ਦੀ ਪਹੁੰਚ, ਵੋਟਰ ਸੂਚੀ ਦੀ ਇਕਸਾਰਤਾ ਅਤੇ ਪੋਲਿੰਗ ਕਰਮਚਾਰੀਆਂ ਦੀ ਸਿਖਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ। ਸ਼ਾਂਤੀਪੂਰਨ ਚੋਣ ਮਾਹੌਲ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਉਪਾਵਾਂ ਦਾ ਵੀ ਜਾਇਜ਼ਾ ਲਿਆ ਗਿਆ।
ਲੋਕ ਸਭਾ ਚੋਣਾਂ-2024 ਦੇ ਲਈ ਯੂ.ਟੀ. ਚੰਡੀਗੜ੍ਹ ਦਾ ਲੋਕ ਸੰਪਰਕ ਵਿਭਾਗ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਦਾ ਆ ਰਿਹਾ ਹੈ। ਮੀਡੀਆ ਨੂੰ ਵੱਟਸਐਪ ਗਰੁੱਪ ਵਿੱਚ ਅੰਗਰੇਜ਼ੀ ਭਾਸ਼ਾ ਅਤੇ ਹਿੰਦੀ ਭਾਸ਼ਾ ਵਿੱਚ ਤਾਂ ਪ੍ਰੈੱਸ ਨੋਟ ਭੇਜੇ ਜਾ ਰਹੇ ਹਨ ਪੰਜਾਬੀ ਭਾਸ਼ਾ ਵਿੱਚ ਨਹੀਂ। ਭਾਵੇਂ ਕਿ ਚੰਡੀਗੜ੍ਹ ਪੰਜਾਬੀ ਮੰਚ ਤੇ ਹੋਰ ਜਥੇਬੰਦੀਆਂ ਵੱਲੋਂ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਦੀ ਬਹਾਲੀ ਲਈ ਲਗਾਤਾਰ ਸੰਘਰਸ਼ ਕੀਤੇ ਜਾ ਰਹੇ ਹਨ ਪ੍ਰੰਤੂ ਵੋਟਾਂ ਦੇ ਇਸ ਦੌਰ ’ਚ ਵੀ ਪੰਜਾਬੀ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

Advertisement

Advertisement