For the best experience, open
https://m.punjabitribuneonline.com
on your mobile browser.
Advertisement

ਨਿਗਮ ਕਮਿਸ਼ਨਰ ਵੱਲੋਂ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ

07:40 AM Apr 26, 2024 IST
ਨਿਗਮ ਕਮਿਸ਼ਨਰ ਵੱਲੋਂ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ
Advertisement

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 25 ਅਪਰੈਲ
ਨਗਰ ਨਿਗਮ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਵੱਲੋਂ ਅੰਮ੍ਰਿਤਸਰ ਬਲਕ ਵਾਟਰ ਸਪਲਾਈ ਪ੍ਰਾਜੈਕਟ ਦੀ ਸਮੀਖਿਆ ਬੈਠਕ ਕੀਤੀ ਗਈ। ਮੀਟਿੰਗ ਵਿੱਚ ਲਾਰਸਨ ਐਂਡ ਟੁਬਰੋ ਕੰਪਨੀ ਦੇ ਅਧਿਕਾਰੀਆਂ, ਨਿਗਮ ਅਧਿਕਾਰੀਆਂ ਅਤੇ ਸੁਤੰਤਰ ਵੈਰੀਫੀਕੇਸ਼ਨ ਏਜੰਸੀ ਦੇ ਅਧਿਕਾਰੀ ਸ਼ਾਮਲ ਹੋਏ। ਜਿਕਰਯੋਗ ਹੈ ਕਿ ਨਗਰ ਨਿਗਮ ਵੱਲੋਂ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਪੰਜਾਬ ਮਿਉਂਸਿਪਲ ਸਰਵਿਸਿਜ਼ ਇੰਪਰੂਵਮੈਂਟ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਆਉਣ ਵਾਲੇ ਸਮੇਂ ਵਿੱਚ ਅੱਪਰਬਾਰੀ ਦੁਆਬ ਨਹਿਰ ਦਾ ਪਾਣੀ ਸਾਫ਼ ਕਰਕੇ ਹਰ ਘਰ ਤੱਕ ਪਹੁੰਚਾਇਆ ਜਾਵੇਗਾ। ਵੱਲਾ ਵਿੱਚ 40.40 ਕਰੋੜ ਲੀਟਰ ਪ੍ਰਤੀਦਿਨ ਦੀ ਸਮਰੱਥਾ ਵਾਲੇ ਆਧੁਨਿਕ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ, ਸ਼ਹਿਰ ਵਿੱਚ 118 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਉਣ ਦੇ ਨਾਲ-ਨਾਲ 51 ਨਵੀਆਂ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਕੰਮ ਦਾ ਜਾਇਜ਼ਾ ਲੈਂਦਿਆਂ ਕਮਿਸ਼ਨਰ ਨੇ ਕੰਪਨੀ ਨੂੰ ਵਰਕ ਫੋਰਸ ਵਧਾਉਣ ਦੇ ਨਾਲ-ਨਾਲ ਨਿਰਮਾਣ ਮਸ਼ੀਨਰੀ ਅਤੇ ਹੋਰ ਲੋੜੀਂਦੇ ਸਾਧਨਾਂ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ, ਤਾਂ ਜੋ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਪ੍ਰਾਜੈਕਟ ਮੈਨੇਜਰ ਕੁਲਦੀਪ ਸਿੰਘ ਸੈਣੀ, ਡਿਪਟੀ ਪ੍ਰੋਜੈਕਟ ਮੈਨੇਜਰ ਨਰਿੰਦਰਪਾਲ ਸਿੰਘ, ਐਲ.ਐਂਡ.ਟੀ ਦੇ ਪ੍ਰੋਜੈਕਟ ਡਾਇਰੈਕਟਰ ਸੰਜੇ ਸਿੰਘ, ਸ਼ਿਵ ਕੁਮਾਰ ਸੋਨੀ, ਅਸ਼ਵਨੀ ਕੁਮਾਰ, ਕ੍ਰਿਸ਼ਨ ਲੋਕੇਸ਼, ਐੱਸਡੀਓ ਰਣਜੀਤ ਸਿੰਘ, ਡਾ. ਮੋਨਿਕਾ, ਸਮਰਿਤੀ ਸ਼ਰਮਾ ਤੇ ਹਰਪ੍ਰੀਤ ਸਿੰਘ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×