For the best experience, open
https://m.punjabitribuneonline.com
on your mobile browser.
Advertisement

ਅਧਿਕਾਰੀਆਂ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

07:30 AM Apr 23, 2024 IST
ਅਧਿਕਾਰੀਆਂ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਖੰਨਾ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀ। -ਫੋਟੋ: ਓਬਰਾਏ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 22 ਅਪਰੈਲ
ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਨੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਮੰਡੀ ਵਿਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਕਣਕ ਦੀ ਚੁਕਾਈ, ਖਰੀਦ ਅਤੇ ਢੋਆ ਢੁਆਈ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਦਿਆਲਨ ਨੇ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਹਿਯੋਗ ਨਾਲ ਕੰਮ ਨੂੰ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਮੰਡੀ ਵਿੱਚ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨੂੰ ਨਿਯਮਿਤ ਤੌਰ ’ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਆਮਦ ਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ। ਮਾਰਕਫ਼ੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ ਅਤੇ ਚੀਫ਼ ਮੈਨੇਜਰ ਯਸ਼ਪਾਲ ਸ਼ਰਮਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 77 ਫੀਸਦੀ ਏਜੰਸੀਆਂ ਵੱਲੋਂ ਖ੍ਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Advertisement

Advertisement
Author Image

Advertisement
Advertisement
×