For the best experience, open
https://m.punjabitribuneonline.com
on your mobile browser.
Advertisement

ਪ੍ਰਮੁੱਖ ਸਕੱਤਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

09:01 AM Apr 22, 2024 IST
ਪ੍ਰਮੁੱਖ ਸਕੱਤਰ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਪ੍ਰਮੁੱਖ ਸਕੱਤਰ ਵਿਕਾਸ ਗਰਗ।
Advertisement

ਨਿੱਜੀ ਪੱਤਰ ਪ੍ਰੇਰਕ
ਧੂਰੀ, 21 ਅਪਰੈਲ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਗਰਗ ਨੇ ਧੂਰੀ ਅਨਾਜ ਮੰਡੀ ਦਾ ਦੌਰਾ ਕਰ ਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਮੌਕੇ ’ਤੇ ਮੌਜੂਦ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਖਰੀਦ ਪ੍ਰਬੰਧਾਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਦਿਨਾਂ ਵਿੱਚ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ ਹੋਵੇਗੀ, ਇਸ ਲਈ ਮੰਡੀਆਂ ਵਿੱਚੋਂ ਸਮੇਂ ਸਿਰ ਕਣਕ ਦੀ ਲਿਫਟਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਮੰਡੀਆਂ ਵਿੱਚ ਕਣਕ ਦੇ ਅੰਬਾਰ ਨਾ ਲੱਗਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਸਮੁੱਚੇ ਸੀਜ਼ਨ ਦੌਰਾਨ ਕਣਕ ਦੀ ਖਰੀਦ, ਅਨਾਜ ਮੰਡੀਆਂ ਵਿੱਚੋਂ ਸਮੇਂ ਸਿਰ ਖਰੀਦੀ ਕਣਕ ਦੀ ਲਿਫਟਿੰਗ, ਅਦਾਇਗੀ, ਟਰਾਂਸਪੋਰਟੇਸ਼ਨ, ਬਾਰਦਾਨੇ ਦੀ ਉਪਲਬਧਤਾ ਆਦਿ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹੋਏ ਹਨ ਅਤੇ ਇਸ ਮਾਮਲੇ ਵਿੱਚ ਕਿਸੇ ਪੱਧਰ ’ਤੇ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੌਕੇ ਏਡੀਸੀ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਜਸਪਿੰਦਰ ਸਿੰਘ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਅਦਿਤਿਆ ਸ਼ਰਮਾ, ਐਸ.ਡੀ.ਐਮ ਧੂਰੀ ਅਮਿਤ ਗੁਪਤਾ ਆਦਿ ਮੌਜੂਦ ਸਨ।

Advertisement

Advertisement
Author Image

Advertisement
Advertisement
×