ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਹਲਵਾਰਾ ਕੌਮਾਂਤਰੀ ਹਵਾਈ ਅੱਡੇ ਦੇ ਕੰਮਾਂ ਦਾ ਜਾਇਜ਼ਾ

10:25 AM Nov 29, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਨਵੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ ਹਲਵਾਰਾ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਚੱਲ ਰਹੇ ਸਿਵਲ ਕੰਮਾਂ ਦਾ ਜਾਇਜ਼ਾ ਲਿਆ। ਡੀਸੀ ਜਤਿੰਦਰ ਜੋਰਵਾਲ ਦੇ ਨਾਲ ਐੱਸ.ਡੀ.ਐੱਮ ਰਾਏਕੋਟ ਸਿਮਰਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਤੇ ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਵੱਖ-ਵੱਖ ਅਧਿਕਾਰੀਆਂ ਸਣੇ ਠੇਕੇਦਾਰੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਸ੍ਰੀ ਜੋਰਵਾਲ ਨੇ ਪ੍ਰਾਜੈਕਟ ਦੇ ਹਰ ਪਹਿਲੂ ਦੀ ਜਾਂਚ ਕੀਤੀ। ਇਸ ਵਿੱਚ ਸੁਰੱਖਿਆ ਪ੍ਰਣਾਲੀਆਂ ਦੀ ਸਥਾਪਨਾ, ਛੱਤ ਵਾਲੇ ਸੋਲਰ ਪੈਨਲ ਅਤੇ ਸੀਸੀਟੀਵੀ ਕੈਮਰੇ ਸਣੇ ਹੋਰ ਮਹੱਤਵਪੂਰਨ ਕੰਮ ਸ਼ਾਮਲ ਹਨ। ਡੀਸੀ ਜੋਰਵਾਲ ਨੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਪੂਰਾ ਕਰਨ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ ਅਤੇ ਸਾਰੀਆਂ ਸਬੰਧਤ ਧਿਰਾਂ ਦਰਮਿਆਨ ਪ੍ਰਭਾਵਸ਼ਾਲੀ ਤਾਲਮੇਲ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਅੰਦਰੂਨੀ ਸੜਕਾਂ, ਟੈਕਸੀਵੇਅ, ਜਨਤਕ ਸਿਹਤ ਸੇਵਾਵਾਂ, ਕੈਂਪਸ ਲਾਈਟਿੰਗ, ਟਰਮੀਨਲ ਬਿਲਡਿੰਗਾਂ, ਸਬਸਟੇਸ਼ਨਾਂ, ਅਤੇ ਸੀਵਰੇਜ ਟਰੀਟਮੈਂਟ ਪਲਾਂਟ, ਲੈਂਡਸਕੇਪਿੰਗ, ਟਾਇਲਟ ਸੁਵਿਧਾਵਾਂ ਤੇ ਪਾਰਕਿੰਗ ਖੇਤਰਾਂ ਦੇ ਨਿਰਮਾਣ ਦੇ ਨਾਲ ਮਹੱਤਵਪੂਰਨ ਪ੍ਰਗਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਵਾਈ ਅੱਡੇ ਦੀ ਇਮਾਰਤ ਨੂੰ ਸੌਂਪਣ ਤੋਂ ਪਹਿਲਾਂ ਫਾਇਰ ਅਤੇ ਹੋਰ ਵਿਭਾਗਾਂ ਤੋਂ ਲੋੜੀਂਦੇ ਕੋਈ ਐੱਨਓਸੀ ਪ੍ਰਾਪਤ ਕਰਨ ਲਈ ਵੀ ਕਿਹਾ।

Advertisement

Advertisement