ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਚੇਅਰ ਦੇ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ
10:20 AM Jun 10, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਜੂਨ
ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿੱਚ ਸਥਾਪਤ ਸਵਾਮੀ ਰਾਮਾਨੰਦ ਤੀਰਥ ਮਰਾਠਵਾੜਾ ਯੂਨੀਵਰਸਿਟੀ ਦੇ ਅਧੀਨ ਸ੍ਰੀ ਗੁਰੂ ਗੋਬਿੰਦ ਸਿੰਘ ਅਧਿਐਨ ਕੇਂਦਰ ਤੇ ਸਟੱਡੀ ਚੇਅਰ ਦੀ ਬਣ ਰਹੀ ਵਿਸ਼ਾਲ ਇਮਾਰਤ ਦਾ ਜਾਇਜ਼ਾ ਲੈਣ ਲਈ ਡਾ. ਵਿਜੇ ਸਤਬੀਰ ਸਿੰਘ ਤੇ ਪ੍ਰਸ਼ਾਸਕ ਗੁਰਦੁਆਰਾ ਸੱਚਖੰਡ ਬੋਰਡ ਪਹੁੰਚੇ। ਉਨ੍ਹਾਂ ਯੂਨੀਵਰਸਿਟੀ ਦੇ ਵੀਸੀ ਡਾ. ਮਨੋਹਰ ਚਾਸਕਰ ਤੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵੀਸੀ ਸ੍ਰੀ ਚਾਸਕਰ ਨੇ ਦੱਸਿਆ ਕੇ ਬਹੁਤ ਜਲਦ ਹੀ ਗੁਰੂ ਗੋਬਿੰਦ ਸਿੰਘ ਅਧਿਐਨ ਕੇਂਦਰ ਦੀ ਇਮਾਰਤ ਤਿਆਰ ਹੋ ਜਾਵੇਗੀ ਜਿਸ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਸ਼ਾਲ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ ਅਤੇ ਗੁਰੂ ਗੋਬਿੰਦ ਸਿੰਘ ਦੇ ਜੀਵਨ ਤੇ ਕਾਰਜ, ਸਿੱਖਿਆਵਾਂ ਤੇ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਦਾ ਮਰਾਠੀ ਤੋਂ ਇਲਾਵਾ ਹੋਰ ਖੇਤਰੀ ਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਕਰਵਾਇਆ ਜਾਵੇਗਾ।
Advertisement
Advertisement
Advertisement