For the best experience, open
https://m.punjabitribuneonline.com
on your mobile browser.
Advertisement

ਰੇਵਾੜੀ ਫੈਕਟਰੀ ਧਮਾਕਾ: ਮੁੱਖ ਮੰਤਰੀ ਵੱਲੋਂ ਨਿਆਂਇਕ ਜਾਂਚ ਦੇ ਹੁਕਮ

12:15 PM Mar 17, 2024 IST
ਰੇਵਾੜੀ ਫੈਕਟਰੀ ਧਮਾਕਾ  ਮੁੱਖ ਮੰਤਰੀ ਵੱਲੋਂ ਨਿਆਂਇਕ ਜਾਂਚ ਦੇ ਹੁਕਮ
ਫਾਈਲ ਫੋਟੋ।
Advertisement

ਚੰਡੀਗੜ੍ਹ, 17 ਮਾਰਚ

Advertisement

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੇਵਾੜੀ ਜ਼ਿਲ੍ਹੇ ਵਿੱਚ ਇੱਕ ਕਲਪੁਰਜੇ ਬਣਾਉਣ ਵਾਲੀ ਕੰਪਨੀ ਦੀ ਫੈਕਟਰੀ ਵਿਚ ਬੁਆਇਲਰ ਧਮਾਕੇ ਦੀ ਘਟਨਾ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਇਸ ਹਾਦਸੇ ਵਿੱਚ 40 ਮਜ਼ਦੂਰ ਜ਼ਖ਼ਮੀ ਹੋ ਗਏ ਹਨ।

ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਨੇ ਉਪ ਮੰਡਲ ਮੈਜਿਸਟਰੇਟ (ਐਸਡੀਐਮ) ਦੀ ਅਗਵਾਈ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਸੈਣੀ ਨੇ ਰੇਵਾੜੀ ਦੇ ਡਿਪਟੀ ਕਮਿਸ਼ਨਰ ਨੂੰ ਜ਼ਖ਼ਮੀਆਂ ਦਾ ਬਿਹਤਰੀਨ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਪੁਲੀਸ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਰੇਵਾੜੀ ਜ਼ਿਲੇ ਦੇ ਧਾਰੂਹੇੜਾ ਦੇ ਉਦਯੋਗਿਕ ਖੇਤਰ ਵਿੱਚ ਇੱਕ ‘ਆਟੋ ਪਾਰਟਸ’ ਬਣਾਉਣ ਵਾਲੀ ਕੰਪਨੀ ਦੇ ਬੁਆਇਲਰ ’ਚ ਧਮਾਕਾ ਹੋਣ ਕਾਰਨ ਲਗਪਗ 40 ਮਜ਼ਦੂਰ ਝੁਲਸ ਗਏ। ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। -ਪੀਟੀਆਈ

Advertisement
Author Image

Advertisement
Advertisement
×