RG Kar rape and murder: ਕੋਲਕਾਤਾ ਜਬਰ ਜਨਾਹ ਅਤੇ ਕਤਲ ਮਾਮਲਾ: ਸੁਪਰੀਮ ਕੋਰਟ ਵੱਲੋਂ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹ
05:46 PM Mar 17, 2025 IST
ਨਵੀਂ ਦਿੱਲੀ, 17 ਮਾਰਚ
SC grants liberty to victims' parents to approach Calcutta HC: ਦੇਸ਼ ਦੀ ਸਰਵਉਚ ਅਦਾਲਤ ਨੇ ਆਰਜੀ ਕਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਵਿੱਚ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿੱਥੇ ਉਨ੍ਹਾਂ ਦੀ ਪਟੀਸ਼ਨ ਪਹਿਲਾਂ ਹੀ ਦਾਇਰ ਕੀਤੀ ਗਈ ਹੈ। ਚੀਫ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੀੜਤਾ ਦੇ ਮਾਪਿਆਂ ਨੂੰ ਕਲਕੱਤਾ ਹਾਈ ਕੋਰਟ ਤੱਕ ਪਹੁੰਚ ਕਰਨ ਦੀ ਖੁੱਲ੍ਹ ਦਿੱਤੀ। ਦੂਜੇ ਪਾਸੇ ਹਾਈ ਕੋਰਟ ਦਾ ਸਿੰਗਲ ਜੱਜ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਸੀਨੀਅਰ ਵਕੀਲ ਕਰੁਣਾ ਨੰਦੀ ਪੀੜਤਾ ਦੇ ਮਾਪਿਆਂ ਵਲੋਂ ਪੇਸ਼ ਹੋਈ। ਨੰਦੀ ਅਨੁਸਾਰ ਪੀੜਤਾ ਦੇ ਮਾਪਿਆਂ ਨੇ ਅੱਜ ਸੁਪਰੀਮ ਕੋਰਟ ਤੋਂ ਕਲਕੱਤਾ ਹਾਈ ਕੋਰਟ ਵਿੱਚ ਦਾਇਰ ਕੀਤੇ ਗਏ ਆਪਣੇ ਕੇਸ ਬਾਰੇ ਸਪਸ਼ਟੀਕਰਨ ਮੰਗਿਆ ਸੀ, ਜਿਸ ਵਿੱਚ ਆਰਜੀ ਕਾਰ ਮੈਡੀਕਲ ਕਾਲਜ ਜਬਰ ਜਨਾਹ ਅਤੇ ਕਤਲ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ ਸੀ।
Advertisement
Advertisement