ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਏਯੂ ਵਿੱਚ ਆਰ ਜੀ ਮੈਰਾਥਨ 4.0 ਕਰਵਾਈ

07:13 AM Jun 24, 2024 IST
ਆਰ ਜੀ ਮੈਰਾਥਨ ਵਿੱਚ ਪਹੁੰਚੇ ਵੱਖ-ਵੱਖ ਉਮਰ ਵਰਗ ਦੇ ਲੋਕ।- ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਜੂਨ
ਲੁਧਿਆਣਵੀਆਂ ਨੂੰ ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆਉਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਪੀਏਯੂ ਵਿੱਚ ਆਰ ਜੀ ਮੈਰਾਥਨ 4.0 ਕਰਵਾਈ ਗਈ। ਪੀਏਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ, ਪੁਲੀਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਅਤੇ ਮਿਲਿੰਦ ਸੋਮਨ ਨੇ ਇਸ ਮੈਰਾਥਨ ਦਾ ਉਦਘਾਟਨ ਕੀਤਾ। ਇਸ ਮੌਕੇ ਡਾ. ਗੋਸਲ ਅਤੇ ਸ੍ਰੀ ਚਾਹਲ ਨੇ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਅਹਿਮ ਸਥਾਨ ਹੈ। ਮਿਲਿੰਦ ਸੋਮਨ ਨੇ ਕਿਹਾ ਕਿ ਉਨ੍ਹਾਂ ਨੂੰ ਮੈਰਾਥਨ ਵਿੱਚ ਹਿੱਸਾ ਲੈ ਕੇ ਕਾਫ਼ੀ ਚੰਗਾ ਲੱਗਾ ਹੈ। ਕਰੀਬ 10 ਕਿਲੋਮੀਟਰ ਦੀ ਇਸ ਮੈਰਾਥਨ ਦਾ ਆਰੰਭ ਪੀਏਯੂ ਦੇ ਗੇਟ ਨੰਬਰ 2 ਤੋਂ ਹੋਇਆ। ਇਸ ਮੈਰਾਥਨ ਦੀ ਅਗਵਾਈ ਮਸ਼ਹੂਰ ਫਿਟਨੈੱਸ ਆਈਕਨ ਮਿਲਿੰਦ ਸੋਮਨ ਨੇ ਕੀਤੀ। ਸਵੇਰੇ ਕਰੀਬ 5.50 ਵਜੇ ਸ਼ੁਰੂ ਹੋਈ ਇਸ ਮੈਰਾਥਨ ਵਿੱਚ ਹਰ ਉਮਰ ਵਰਗ ਦੇ 10 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਮੈਰਾਥਨ ਕਰਵਾਉਣ ਵਾਲੇ ਆਰ ਜੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ. ਚੰਨਬੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਾਨੂੰ ਬਿਮਾਰੀਆਂ ਤੋਂ ਬਚਾਉਂਦੀਆਂ ਹਨ। ਡਾ. ਰਾਜਿੰਦਰ ਬਾਂਸਲ ਨੇ ਇਸ ਮੈਰਾਥਨ ਨੂੰ ਸਮੁੱਚੀ ਸਿਹਤ ਅਤੇ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਾਰਥਕ ਯਤਨ ਦੱਸਿਆ। ਡਾ. ਪ੍ਰੇਰਨਾ ਗੋਇਲ ਨੇ ਕਿਹਾ ਕਿ ਮੈਰਾਥਨ ਨੇ ਸਿਹਤ ਅਤੇ ਤੰਦਰੁਸਤੀ ਦੇ ਨਾਲ-ਨਾਲ ਆਪਸੀ ਭਾਈਚਾਰੇ ਦਾ ਵਧੀਆ ਸੁਨੇਹਾ ਦਿੱਤਾ। ਅਭਿਜੀਤ ਸਿੰਘ ਸਿੱਧੂ ਨੇ ਮੈਰਾਥਨ ਵਿੱਚ ਹਿੱਸਾ ਲੈਣ ਵਾਲਿਆਂ ਦਾ ਧੰਨਵਾਦ ਕੀਤਾ।

Advertisement

Advertisement
Advertisement