ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਲਸ ਪੋਲੀਓ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਰਿਕਸ਼ਾ ਰਵਾਨਾ

09:07 AM Mar 03, 2024 IST
ਰਿਕਸ਼ਾ ਰਵਾਨਾ ਕਰਦੇ ਹੋਏ ਸਿਵਲ ਸਰਜਨ ਡਾ. ਕਵਿਤਾ ਸਿੰਘ।

ਫਾਜ਼ਿਲਕਾ: ਸਿਹਤ ਵਿਭਾਗ ਵੱਲੋਂ 3 ਮਾਰਚ ਤੋਂ 5 ਮਾਰਚ ਤੱਕ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਦਫ਼ਤਰ ਤੋਂ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਐਰਿਕ ਦੇ ਨਾਲ ਟੀਬੀ ਅਫ਼ਸਰ ਡਾ. ਨੀਲੂ ਚੁੱਘ ਨੇ ਮੁਨਿਆਦੀ ਰਿਕਸ਼ਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਕਾਰਜਕਾਰੀ ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ 3 ਮਾਰਚ ਦਿਨ ਐਤਵਾਰ ਨੂੰ ਬੂਥਾਂ ’ਤੇ ਦਵਾਈ ਪਿਲਾਈ ਜਾਵੇਗੀ, ਜਦੋਂਕਿ 4 ਅਤੇ 5 ਮਾਰਚ ਨੂੰ ਟੀਮਾਂ ਘਰ-ਘਰ ਜਾ ਕੇ ਰਹਿ ਗਏ ਬੱਚਿਆਂ ਨੂੰ ਦਵਾਈ ਪਿਲਾਉਣਗੀਆਂ। -ਨਿੱਜੀ ਪੱਤਰ ਪ੍ਰੇਰਕ

Advertisement

Advertisement