For the best experience, open
https://m.punjabitribuneonline.com
on your mobile browser.
Advertisement

ਆਰਆਈਐੱਮਸੀ ਦੇਹਰਾਦੂਨ ਨੇ ਦਾਖ਼ਲੇ ਲਈ ਅਰਜ਼ੀਆਂ ਮੰਗੀਆਂ

08:32 AM Jul 25, 2024 IST
ਆਰਆਈਐੱਮਸੀ ਦੇਹਰਾਦੂਨ ਨੇ ਦਾਖ਼ਲੇ ਲਈ ਅਰਜ਼ੀਆਂ ਮੰਗੀਆਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ (ਆਰਆਈਐੱਮਸੀ) ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਰਆਈਐੱਮਸੀ ਵੱਲੋਂ ਜੁਲਾਈ 2025 ਟਰਮ ਵਾਸਤੇ ਦਾਖ਼ਲੇ ਲਈ ਲਿਖ਼ਤੀ ਪ੍ਰੀਖਿਆ ਪਹਿਲੀ ਦਸੰਬਰ 2024 ਦਿਨ ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਲੜਕੇ ਤੇ ਲੜਕੀਆਂ ਦੋਵੇਂ ਹੀ ਆਰਆਈਐਮਸੀ, ਦੇਹਰਾਦੂਨ ਵਿੱਚ ਦਾਖ਼ਲੇ ਲਈ ਅਪਲਾਈ ਕਰ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੈਡੇਟਾਂ ਨੂੰ ਪ੍ਰਤੀ ਕੈਡੇਟ ਪ੍ਰਤੀ ਸਾਲ 48,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ। ਸ੍ਰੀ ਜੌੜਾਮਾਜਰਾ ਨੇ ਕਿਹਾ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦਾ ਜਨਮ 2 ਜੁਲਾਈ, 2012 ਤੋਂ 1 ਜਨਵਰੀ, 2014 ਦਰਮਿਆਨ ਹੋਇਆ ਹੋਵੇ। ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦਾ ਹੋਵੇ ਜਾਂ ਸੱਤਵੀਂ ਪਾਸ ਕਰ ਚੁੱਕਾ ਹੋਵੇ। ਚੁਣੇ ਗਏ ਉਮੀਦਵਾਰ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਸਧਾਰਣ ਗਿਆਨ ਦੇ ਤਿੰਨ ਪੇਪਰ ਸ਼ਾਮਲ ਹੋਣਗੇ। ਲਿਖਤੀ ਪ੍ਰੀਖਿਆ ਵਿੱਚ ਪਾਸ ਹੋਣ ’ਤੇ ਇੰਟਰਵਿਊ ਲਈ ਜਾਵੇਗੀ। ਚਾਹਵਾਨ ਉਮੀਦਵਾਰ ਆਰਆਈਐੱਮਸੀ ਦੇਹਰਾਦੂਨ ਦੀ ਵੈੱਬਸਾਈਟ ’ਤੇ ਅਪਲਾਈ ਕਰ ਸਕਦੇ ਹਨ। ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਬੀਐੱਸ ਢਿੱਲੋਂ ਨੇ ਕਿਹਾ ਕਿ ਅਰਜ਼ੀਆਂ 30 ਸਤੰਬਰ, 2024 ਤੱਕ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਪੰਜਾਬ, ਪੰਜਾਬ ਸੈਨਿਕ ਭਵਨ, ਸੈਕਟਰ 21-ਡੀ, ਚੰਡੀਗੜ੍ਹ ਵਿੱਚ ਪਹੁੰਚਣੀਆਂ ਜ਼ਰੂਰੀ ਹਨ।

Advertisement

Advertisement
Author Image

joginder kumar

View all posts

Advertisement
Advertisement
×