ਕਵਿਤਾ ਉਚਾਰਨ ਮੁਕਾਬਲੇ ’ਚ ਰਿਪਨਜੋਤ ਸਿੰਘ ਅੱਵਲ
10:55 AM Nov 17, 2023 IST
ਜਗਰਾਉਂ: ਸਥਾਨਕ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਅੰਤਰ-ਸਕੂਲ ਕਵਿਤਾ ਉਚਾਰਨ ਮੁਕਾਬਲੇ ਅਤੇ ਪੋਸਟਰ ਮੇਕਿੰਗ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸਕੂਲ ਡਾਇਰੈਕਟਰ ਸ਼ਸ਼ੀ ਜੈਨ ਨੇ ਦੱਸਿਆ ਕਿ ਸ੍ਰੀ ਰਾਮ ਕਾਲਜ ਡੱਲਾ ਵਿੱਚ ਇਹ ਮੁਕਾਬਲੇ ਹੋਏ। ਇਨ੍ਹਾਂ ’ਚ ਸਨਮਤੀ ਸਕੂਲ ਦੇ ਗਿਆਰ੍ਹਵੀਂ ਜਮਾਤ ਦੇ ਰਿਪਨਜੋਤ ਸਿੰਘ ਨੇ ਕਵਿਤਾ ਉਚਾਰਨ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ’ਚ ਹਿੱਸਾ ਲਿਆ। ਉਸ ਨੇ ਤੇਰ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ। ਜਿੱਤਣ ਉਪਰੰਤ ਸਕੂਲ ਪੁੱਜੇ ਰਿਪਨਜੋਤ ਸਿੰਘ ਦਾ ਡਾਇਰੈਕਟਰ ਸ਼ਸ਼ੀ ਜੈਨ ਅਤੇ ਸਟਾਫ਼ ਨੇ ਵਿਸ਼ੇਸ਼ ਸਨਮਾਨ ਕੀਤਾ। ਪ੍ਰਿੰਸੀਪਲ ਸੁਪ੍ਰਿਆ ਖੁਰਾਣਾ ਨੇ ਰਿਪਨਜੋਤ ਸਿੰਘ ਸਮੇਤ ਹੋਰਨਾਂ ਸਕੂਲੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਅਤੇ ਖੇਡ ਮੁਕਾਬਲਿਆਂ ’ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। -ਨਿੱਜੀ ਪੱਤਰ ਪ੍ਰੇਰਕ
Advertisement
Advertisement