ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਲਈ ਕੰਮ ਕਰੋ: ਪ੍ਰਧਾਨ ਮੰਤਰੀ

11:41 AM Jul 22, 2024 IST
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। ਫੋਟੋ ਮੁਕੇਸ਼ ਅੱਗਰਵਾਲ

ਟ੍ਰਿਬਿਊਨ ਨਿਊਜ਼ ਸਰਵਿਸ/ਅਦਿਤੀ ਟੰਡਨ
ਨਵੀਂ ਦਿੱਲੀ, 22 ਜੁਲਾਈ

Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਨੂੰ ਕਿਹਾ ਕਿ ਉਹ 2029 ਦੀਆਂ ਅਗਲੀਆਂ ਚੋਣਾਂ ਤੱਕ ਸਿਆਸੀ ਇਕਜੁੱਟਤਾ ਦੀਆਂ ਆਪਣੀਆਂ ਖੇਡਾਂ ਨੂੰ ਰੋਕਣ ਅਤੇ ਉਦੋਂ ਤੱਕ ਦੇਸ਼ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਸੰਸਦ ਦੇਸ਼ ਲਈ ਹੈ ਨਾ ਕਿ ਪਾਰਟੀਆਂ ਲਈ, ਜੋ ਵੀ ਲੜਾਈਆਂ ਲੜਨੀਆਂ ਸਨ ਉਹ ਹਾਲ ਹੀ ਵਿੱਚ ਹੋਈਆਂ ਚੋਣਾਂ ਦੌਰਾਨ ਲੜੀਆਂ ਗਈਆਂ ਅਤੇ ਇਸ ਸਬੰਧੀ ਲੋਕਾਂ ਨੇ ਆਪਣਾ ਫਤਵਾ ਵੀ ਦੇ ਦਿੱਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਦੀ ਵਿਸ਼ੇਸ਼ ਜ਼ਿੰਮੇਵਾਰੀ ਹੈ ਕਿ ਅਗਲੇ ਪੰਜ ਸਾਲ ਅਸੀਂ ਰਾਜਨੀਤੀ ਤੋਂ ਉਪਰ ਉੱਠ ਕੇ ਦੇਸ਼ ਲਈ ਲੜੀਏ। ਜਦੋਂ ਜਨਵਰੀ 2029 ਵਿੱਚ ਚੋਣਾਂ ਹੋਣਗੀਆਂ ਤਾਂ ਤੁਸੀਂ ਜੋ ਖੇਡਾਂ ਚਾਹੋ ਖੇਡ ਸਕਦੇ ਹੋ, ਪਰ ਉਦੋਂ ਤੱਕ ਆਓ ਗਰੀਬਾਂ, ਔਰਤਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਕੰਮ ਕਰੀਏ, ਇੱਕ ਲੋਕ ਮੁਹਿੰਮ ਚਲਾਈਏ ਅਤੇ 2047 ਤੱਕ ਵਿਕਾਸ ਭਾਰਤ ਦੇ ਟੀਚੇ ਨੂੰ ਪ੍ਰਾਪਤ ਕਰੀਏ।

Advertisement

ਪ੍ਰਧਾਨ ਮੰਤਰੀ ਨੇ ਬਜਟ ਸਬੰਧੀ ਬੋਲਦਿਆਂ ਕਿਹਾ ਕਿ ਐਨਡੀਏ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ 2047 ਤੱਕ ‘ਵਿਕਸਤ ਭਾਰਤ’ ਦੇ ਟੀਚੇ ਦੀ ਪ੍ਰਾਪਤੀ ਦੀ ਨੀਂਹ ਰੱਖੇਗਾ ਅਤੇ ਸਰਕਾਰ ਦੇ ਅਗਲੇ ਪੰਜ ਸਾਲਾਂ ਲਈ ਦਿਸ਼ਾ ਪ੍ਰਦਾਨ ਕਰੇਗਾ।

Advertisement
Tags :
BJPCongressGovt of IndiaNarender ModiNarendra ModiPM Narendra Modi
Advertisement