ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ‘ਰੀਤੀ’ ਸਮਾਗਮ
08:59 AM Feb 25, 2024 IST
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਫਰਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਵਿਦਿਆਰਥੀਆਂ ਵੱਲੋਂ ਕਾਲਜ ਪ੍ਰਬੰਧਕਾਂ ਨਾਲ ਮਿਲ ਕੇ ‘ਰੀਤੀ-2024’ ਸਮਾਗਮ ਕਾਲਜ ਕੈਂਪਸ ਵਿੱਚ ਕਰਵਾਇਆ ਗਿਆ। ਵਿਦਿਆਰਥੀਆਂ ਨੇ ਆਪਣੀਆਂ ਕਲਾਕ੍ਰਿਤਾਂ ਦੇ ਸਟਾਲ ਵੀ ਲਾਏ। ਕਾਲਜ ਦੀ ਕਾਰਜਕਾਰੀ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਕਲਾਤਮਿਕ ਰੁਚੀਆਂ ਨੂੰ ਪ੍ਰਫੁੱਲਤ ਕਰਨ ਲਈ ਅਜਿਹੇ ਪ੍ਰੋਗਰਾਮ ਉਲੀਕਣੇ ਕਾਲਜ ਪ੍ਰਬੰੰਧਕਾਂ ਦੀ ਤਰਜੀਹ ਵਿੱਚ ਸ਼ਾਮਲ ਹੈ। ਉਨ੍ਹਾਂ ਨੇ ਸਟਾਲਾਂ ਦਾ ਦੌਰਾ ਵੀ ਕੀਤਾ। ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਵੱਖ-ਵੱਖ ਰੁਚੀਆਂ ਵਾਲੇ ਵਿਦਿਆਰਥੀਆਂ ਨਾਲ ਮਿਲ ਕੇ ਰੀਤੀ-2024 ਕਰਵਾਇਆ, ਜਿਸ ਨੂੰ ਚੰਗਾ ਹੁੰਗਾਰਾ ਮਿਲਿਆ। ਵਿਦਿਆਰਥੀਆਂ ਦੇ ਪੱਧਰ ਦੀਆਂ ਖੇਡਾਂ ਦੇ ਸਟਾਲ ਲਾਏ ਗਏ। ਅਧਿਆਪਕਾਂ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ।
Advertisement
Advertisement