ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਦੀਆਂ ਇੰਟਰਲਿੰਕ ਕਰਨ ਦੇ ਪ੍ਰੋਜੈਕਟ ਬਾਰੇ ਮੁੜ ਸਮੀਖਿਆ ਦੀ ਲੋੜ: ਸੰਧਵਾਂ

04:54 PM Jan 03, 2025 IST

ਚੰਡੀਗੜ੍ਹ, 3 ਜਨਵਰੀ

Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰ ਦੀ ਨਦੀਆਂ ਨੂੰ ਆਪਸ ਵਿੱਚ ਜੋੜਨ ਦੇ ਪ੍ਰੋਜੈਕਟ ਦੀ ਵਿਆਪਕ ਸਮੀਖਿਆ ਅਤੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੇ ਜਾਣ ਦੀ ਲੋੜ ਹੈ।

ਸੰਧਵਾਂ ਨੇ ਇਸ ਕਦਮ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਇੱਕ ਦਖਲਅੰਦਾਜ਼ੀ ਵਜੋਂ ਦਰਸਾਉਂਦਿਆਂ ਸਾਵਧਾਨ ਕੀਤਾ ਕਿ ਅਜਿਹੇ ਪ੍ਰੋਜੈਕਟ ਖੇਤੀਬਾੜੀ ਉਤਪਾਦਕਤਾ ’ਤੇ ਬੁਰਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ। ਸਪੀਕਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਮੱਧ ਪ੍ਰਦੇਸ਼ ਦੇ ਖਜੂਰਾਹੋ ਵਿੱਚ ਕੇਨ-ਬੇਤਵਾ ਨਦੀ ਨੂੰ ਜੋੜਨ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਸੀ।

Advertisement

ਸਪੀਕਰ ਨੇ ਕਿਹਾ, ‘‘ਹਾਲਾਂਕਿ ਕੇਂਦਰ ਸਰਕਾਰ ਨੇ ਇਸ ਪਹਿਲਕਦਮੀ ਨੂੰ ਸੋਕੇ ਵਾਲੇ ਖੇਤਰਾਂ ਵਿੱਚ ਜਲ ਸਰੋਤਾਂ ਨੂੰ ਮੁੜ ਵੰਡਣ ਦਾ ਉਦੇਸ਼ ਦੱਸਿਆ ਹੈ, ਪਰ ਵਿਗਿਆਨਕ ਖੋਜ ਦਰਸਾਉਂਦੀ ਹੈ ਕਿ ਅਜਿਹੇ ਦਖ਼ਲ ਕੁਦਰਤੀ ਹਾਈਡ੍ਰੋਲੋਜੀਕਲ ਪ੍ਰਣਾਲੀਆਂ ਨੂੰ ਮਹੱਤਵਪੂਰਣ ਰੂਪ ਵਿੱਚ ਬਦਲ ਸਕਦੇ ਹਨ। ਉਨ੍ਹਾਂ ਚਿੰਤਾ ਜ਼ਾਹਰ ਕੀਤੀ ਕਿ ਵੱਡੇ ਪੈਮਾਨੇ 'ਤੇ ਹਾਈਡ੍ਰੋਲੋਜੀਕਲ ਬਦਲਾਅ ਮਾਨਸੂਨ ਦੇ ਸਥਾਪਿਤ ਤੌਰ ਤਰੀਕਿਆਂ ਨੂੰ ਵਿਗਾੜ ਸਕਦੇ ਹਨ ਅਤੇ ਸੰਭਾਵੀ ਤੌਰ ’ਤੇ ਖੇਤੀਬਾੜੀ ਸਥਿਰਤਾ ਨੂੰ ਖ਼ਤਰੇ ਵਿੱਚ ਪਾ ਸਕਦੇ ਹਨ।’’

ਸੰਧਵਾਂ ਨੇ ਪਾਣੀ ਦੀ ਸੰਭਾਲ ਅਤੇ ਰੀਸਾਈਕਲਿੰਗ ਪਹਿਲਕਦਮੀਆਂ ਨੂੰ ਤਰਜੀਹ ਦੇਣ ਦੀ ਵਕਾਲਤ ਕਰਦਿਆ ਐਡਵਾਂਸ ਵਾਟਰ ਟ੍ਰੀਟਮੈਂਟ ਅਤੇ ਸ਼ੁੱਧੀਕਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੀ ਅਹਿਮ ਲੋੜ ’ਤੇ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਨੂੰ ਸਿੰਚਾਈ ਸਹੂਲਤਾਂ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਰਾਸ਼ਟਰੀ ਦ੍ਰਿਸ਼ਟੀਕੋਣ ਯੋਜਨਾ ਦੇ ਤਹਿਤ ਦੇਸ਼ ਦੇ ਪਹਿਲੇ ਨਦੀਆਂ ਦੇ ਇੰਟਰਲਿੰਕਿੰਗ ਪ੍ਰੋਜੈਕਟ, ਕੇਨ-ਬੇਤਵਾ ਨਦੀ ਨੂੰ ਜੋੜਨ ਵਾਲੇ ਕੌਮੀ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਸੀ। -ਪੀਟੀਆਈ

Advertisement