ਆਰਐੱਮਪੀਆਈ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜਨਵਰੀ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਜ਼ਿਲ੍ਹਾ ਕਮੇਟੀ ਅੰਮ੍ਰਿਤਸਰ ਦੀ ਹੰਗਾਮੀ ਮੀਟਿੰਗ ਸਾਥੀ ਗੁਰਮੇਜ ਸਿੰਘ ਤਿੰਮੋਵਾਲ ਦੀ ਪ੍ਰਧਾਨਗੀ ਹੇਠ ਕਾਮਰੇਡ ਫੌਜਾ ਸਿੰਘ ਭੁੱਲਰ ਟਰੱਸਟ ਬਿਲਡਿੰਗ ਵਿੱਚ ਹੋਈ। ਮੀਟਿੰਗ ਵਿੱਚ ਵਿਸੇਸ਼ ਮਤੇ ਰਾਹੀਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਡਕਰ ਦੇ ਅੰਮ੍ਰਿਤਸਰ ਸਥਿਤ ਬੁੱਤ ਦਾ ਅਪਮਾਨ ਕਰਨ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਭਾਈਚਾਰੇ ਵਿੱਚ ਫੁੱਟ ਪਾਉਣ ਦੀਆਂ ਅਜਿਹੀਆਂ ਕਾਰਵਾਈਆਂ ਤੋਂ ਚੌਕਸ ਹੋ ਕੇ ਭਾਈਚਾਰਕ ਏਕਤਾ ਨੂੰ ਕਾਇਮ ਰੱਖਿਆ ਜਾਵੇ। ਪਾਰਟੀ ਦੇ ਸੂਬਾਈ ਪ੍ਰਧਾਨ ਸਾਥੀ ਰਤਨ ਸਿੰਘ ਰੰਧਾਵਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਫ਼ੈਸਲਾ ਕੀਤਾ ਗਿਆ ਹੈ ਕਿ ਜਮਹੂਰੀ, ਇਨਸਾਫ਼ਪਸੰਦ, ਪਾਰਟੀ ਦੀ ਵਿਚਾਰਧਾਰਾ ਨੂੰ ਪਰਵਾਨ ਕਰਨ ਵਾਲੇ ਲੋਕਾਂ ਦੀਆਂ ਇਕਾਈਆਂ ਗਠਿਤ ਕੀਤੀਆਂ ਜਾਣਗੀਆਂ। ਇਸ ਵਿੱਚ ਔਰਤਾਂ ਅਤੇ ਨੌਜਵਾਨਾਂ ਨੂੰ ਵਿਸੇਸ਼ ਤੌਰ ’ਤੇ ਸ਼ਾਮਲ ਕੀਤਾ ਜਾਵੇਗਾ। 25 ਫਰਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕਿਰਤੀ ਲੋਕਾਂ ਦਾ ਵੱਡਾ ਇਕੱਠ ਕੀਤਾ ਜਾਵੇਗਾ।