ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤੇਲ ਕੀਮਤਾਂ ’ਚ ਵਾਧੇ ਖ਼ਿਲਾਫ਼ ਆਰਐੱਮਪੀਆਈ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

10:05 AM Sep 10, 2024 IST
ਂ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਦੇ ਹੋਏ ਆਰਐੱਮਪੀਆਈ।

ਪੱਤਰ ਪ੍ਰੇਰਕ
ਜਲੰਧਰ, 9 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਦੀ ਜਲੰਧਰ-ਕਪੂਰਥਲਾ ਇਕਾਈ ਵੱਲੋਂ ਅੱਜ ਕੈਬਨਿਟ ਮੰਤਰੀ ਬਲਕਾਰ ਸਿੰਘ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਗਿਆ। ਇਸ ਮਗਰੋਂ ਉਨ੍ਹਾਂ ਦੇ ਪੀਏ ਨੂੰ ਮੰਗ ਪੱਤਰ ਦਿੱਤਾ ਗਿਆ। ਪ੍ਰਦਰਸ਼ਨ ਦੌਰਾਨ ਪੰਜਾਬ ਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ। ਆਗੂਆਂ ਮੰਗ ਕੀਤੀ ਕਿ ਡੀਜ਼ਲ-ਪੈਟਰੋਲ, ਬਿਜਲੀ ਅਤੇ ਬੱਸ ਕਿਰਾਏ ’ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ।
ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਨਾਹਰ ਅਤੇ ਜ਼ਿਲ੍ਹਾ ਸਕੱਤਰ ਜਸਵਿੰਦਰ ਸਿੰਘ ਢੇਸੀ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਫੌਰੀ ਸੱਦੀ ਜਾਵੇ, ਜਿਸ ’ਚ ਚੰਡੀਗੜ੍ਹ ਪੰਜਾਬ ਦੇ ਹਵਾਲੇ ਕਰਨ, ਪੰਜਾਬੀ ਬੋਲਦੇ ਇਲਾਕੇ ਪੰਜਾਬ ਵਿੱਚ ਸ਼ਾਮਲ ਕੀਤੇ ਜਾਣ, ਪੰਜਾਬੀ ਮਾਂ ਬੋਲੀ ਨੂੰ ਗੁਆਂਢੀ ਸੂਬਿਆਂ ਵਿੱਚ ਦੂਜਾ ਸਥਾਨ, ਦਰਿਆਈ ਪਾਣੀਆਂ ਦੀ ਰੀਪੇਰੀਅਨ ਅਸੂਲ ਮੁਤਾਬਕ ਵੰਡ, ਡੈਮਾਂ ਦਾ ਪ੍ਰਬੰਧ ਪੰਜਾਬ ਦੇ ਹਵਾਲੇ ਕਰਨ, ਕਾਲੇ ਦੌਰ ’ਚ ਪੰਜਾਬ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰਨ, ਯੂ.ਏ.ਪੀ.ਏ. ਤਹਿਤ ਜੇਲ੍ਹਾਂ ’ਚ ਬੰਦ ਬੁੱਧੀਜੀਵੀਆਂ, ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਭੁਗਤ ਚੁੱਕੇ ਸਾਰੇ ਕੈਦੀਆਂ ਨੂੰ ਤੁਰੰਤ ਰਿਹਾਅ ਕਰਨ ਦੇ ਮੁਦੇ ਹੱਲ ਕਰਵਾਉਣ ਲਈ ਕੇਂਦਰ ’ਤੇ ਦਬਾਅ ਪਾਇਆ ਜਾਵੇ। ਆਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਦੀ ਮੰਗ ਵੀ ਕੀਤੀ ਗਈ। 9 ਤੋਂ 15 ਸਤੰਬਰ ਤੱਕ ਆਰਐੱਮਪੀਆਈ, ਸੀਪੀਆਈਐੱਮਐੱਲ ਲਿਬਰੇਸ਼ਨ ਅਤੇ ਐੱਮਸੀਪੀਆਈ ਯੂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਪਾਸੋਂ ਮੰਗਾਂ ਮਨਵਾਉਣ ਲਈ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾ ਕੇ ਮੰਗ ਪੱਤਰ ਦਿੱਤੇ ਜਾ ਰਹੇ ਹਨ। ਜਿਸ ਤਹਿਤ ਇਹ ਮੰਗ ਪੱਤਰ ਦਿੱਤਾ ਗਿਆ।

Advertisement

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ):

ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਆਰਐੱਮਪੀਆਈ ਲਿਬਰੇਸ਼ਨ ਐੱਮਐੱਲ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਵੱਖ-ਵੱਖ ਥਾਵਾਂ ’ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ।
ਜਥੇਬੰਦੀ ਦੇ ਆਗੂ ਰਤਨ ਸਿੰਘ ਰੰਧਾਵਾ ਨੇ ਦੱਸਿਆ ਕਿ ਆਪ ਸਰਕਾਰ ਨੇ ਡੀਜ਼ਲ ਅਤੇ ਪੈਟਰੋਲ ਉੱਪਰ ਵੈਟ ਦਰ ਵਧਾ ਕੇ ਇਨ੍ਹਾਂ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ, ਜਿਸ ਦਾ ਬੋਝ ਆਮ ਆਦਮੀ ਦੀ ਜੇਬ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਹਰ ਵਰਗ ਖਫ਼ਾ ਹੈ। ਇਸ ਦੇ ਰੋਸ ਵਜੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਹਨ ਅਤੇ ਪੁਤਲੇ ਸਾੜੇ ਗਏ ਹਨ। ਉਨ੍ਹਾਂ ਦੱਸਿਆ ਕਿ ਅੱਜ ਅਟਾਰੀ, ਖਾਸਾ, ਚੁਗਾਵਾਂ ਅਤੇ ਹੋਰ ਪਿੰਡਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਵਿਖਾਵੇ ਕੀਤੇ ਗਏ ਹਨ। ਉਨ੍ਹਾਂਂ ਦੱਸਿਆ ਕਿ ਹੁਣ 16 ਸਤੰਬਰ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਦੇ ਘਰ ਦੇ ਬਾਹਰ ਰੋਸ ਵਿਖਾਵਾ ਕੀਤਾ ਜਾਵੇਗਾ।

Advertisement

ਗੁਰਦਾਸਪੁਰ (ਜਤਿੰਦਰ ਬੈਂਸ):

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐੱਮਪੀਆਈ) ਅਤੇ ਸੀਪੀਆਈ (ਐੱਮਐੱਲ) ਲਿਬਰੇਸ਼ਨ ਵੱਲੋਂ ਅਜੀਤ ਸਿੰਘ ਠੱਕਰਸੰਧੂ ਅਤੇ ਸੁਖਦੇਵ ਸਿੰਘ ਭਾਗੋਕਾਵਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਡੀਜ਼ਲ-ਪੈਟਰੋਲ ’ਤੇ ਸੈੱਸ ਲਾਉਣ ਅਤੇ ਬਿਜਲੀ ਦਰਾਂ ਤੇ ਬੱਸ ਕਿਰਾਏ ਵਿੱਚ ਵਾਧਾ ਕਰਨ ਵਿਰੁੱਧ ਗੁਰੂ ਨਾਨਕ ਪਾਰਕ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਮਾਰਚ ਕੱਢਿਆ ਗਿਆ। ਇਸ ਮੌਕੇ ਐਸਡੀਐਮ ਗੁਰਦਾਸਪੁਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਇਸ ਲੋਕ ਵਿਰੋਧੀ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਆਗੂਆਂ ਕਿਹਾ ਕਿ ਕਿਰਤੀ ਲੋਕਾਂ ਦੇ ਮਸਲੇ ਹੱਲ ਕਰਾਉਣ ਲਈ 17 ਸਤੰਬਰ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਅਜਨਾਲਾ (ਪੱਤਰ ਪ੍ਰੇਰਕ):

ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਅੱਜ ਇੱਥੇ ਡੀਜ਼ਲ-ਪੈਟਰੋਲ ਦੀਆਂ ਵਧਾਈਆਂ ਕੀਮਤਾਂ ਸਣੇ ਹੋਰ ਲੋਕ ਮਾਰੂ ਫੈਸਲਿਆਂ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਪਾਰਟੀ ਦੇ ਸਕੱਤਰੇਤ ਮੈਂਬਰ ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਪਾਰਟੀ ਦੇ ਸੂਬਾ ਕਮੇਟੀ ਮੈਂਬਰ ਸੀਤਲ ਸਿੰਘ ਤਲਵੰਡੀ, ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਦੁਧਰਾਏ ਨੇ ਸੰਬੋਧਨ ਕੀਤਾ।

Advertisement