ਸੜਕ ਦੁਰਘਟਨਾ ਚੇਤਨਾ ਅਤੇ ਮੈਡੀਕਲ ਕੈਂਪ
ਪੱਤਰ ਪ੍ਰੇਰਕ
ਕਾਹਨੂੰਵਾਨ, 19 ਨਵੰਬਰ
ਪਿੰਡ ਝੰਡਾ ਲੁਬਾਣਾ ’ਚ ਸੜਕ ਦੁਰਘਟਨਾ ਚੇਤਨਾ ਕੈਂਪ ਅਤੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ। ਇਸ ਸਬੰਧੀ ਅਧਿਆਪਕ ਮਨਜੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਲਾਉਣ ਲਈ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਚੇਅਰਮੈਨ ਸਵਰਨ ਸਲਾਰੀਆ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਚੇਅਰਮੈਨ ਸਵਰਨ ਸਲਾਰੀਆਂ ਨੇ ਕੈਂਪ ਵਿੱਚ ਪਹੁੰਚ ਕੇ ਪ੍ਰਬੰਧਕਾਂ ਅਤੇ ਸ਼ਾਮਲ ਮਰੀਜ਼ਾਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਭਾਈ ਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਭੈਣ ਅਮਨਦੀਪ ਕੌਰ ਦੀ ਬੀਤੇ ਦਿਨੀਂ ਸੜਕ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਦੀ ਯਾਦ ਵਿੱਚ ਪਰਿਵਾਰ ਵੱਲੋਂ ਸਰਬੱਤ ਦਾ ਭਲਾ ਸੁਸਾਇਟੀ ਨਾਲ ਮਿਲ ਕੇ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਕੈਂਪ ਵਿੱਚ ਇਲਾਕੇ ਦੀਆਂ ਵਿਸ਼ੇਸ਼ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਚੇਅਰਮੈਨ ਸਵਰਨ ਸਲਾਰੀਆ ਨੇ ਕਿਹਾ ਕਿ ਵਾਈਟ ਮੈਡੀਕਲ ਕਾਲਜ ਅਤੇ ਹਸਪਤਾਲ ਲੋਕਾਂ ਦੀ ਸੇਵਾ ਵਿੱਚ 24 ਘੰਟੇ ਖੁੱਲ੍ਹਾ ਰਹਿੰਦਾ ਹੈ। ਇਸ ਮੌਕੇ ਕਰਵਾਏ ਸੈਮੀਨਾਰ ਦੌਰਾਨ ਸੜਕ ਦੁਰਘਟਨਾ ਤੋਂ ਸੁਚੇਤ ਕਰਨ ਲਈ ਟਰੈਫ਼ਿਕ ਕੰਟਰੋਲ ਮਾਹਿਰਾਂ ਨੇ ਵਿਚਾਰ ਰੱਖੇ।