For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ: ਚਾਰ ਸਾਲਾਂ ਦੇ ਬੱਚੇ ਅਤੇ ਬਜ਼ੁਰਗ ਦੀ ਮੌਤ

11:12 AM Oct 12, 2024 IST
ਸੜਕ ਹਾਦਸੇ  ਚਾਰ ਸਾਲਾਂ ਦੇ ਬੱਚੇ ਅਤੇ ਬਜ਼ੁਰਗ ਦੀ ਮੌਤ
Advertisement

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਵੱਖ ਵੱਖ ਸੜਕ ਹਾਦਸਿਆਂ ਵਿੱਚ ਅੱਜ ਇੱਕ ਚਾਰ ਸਾਲਾ ਬੱਚੇ ਤੇ ਇੱਕ ਔਰਤ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ਪੁਲੀਸ ਨੂੰ ਰਿਸ਼ੀ ਨਗਰ ਵਾਸੀ ਸੰਜੀਵ ਕੁਮਾਰ ਨੇ ਦੱਸਿਆ ਕਿ ਉਹ ਆਪਣੇ 4 ਸਾਲ ਦੇ ਲੜਕੇ ਰਿਸ਼ਭ ਨਾਲ ਘਰ ਦੇ ਬਾਹਰ ਖੜ੍ਹੀ ਐਕਟਿਵਾ ਸਕੂਟਰ ’ਤੇ ਬੈਠਾ ਸੀ। ਪਿੰਡ ਚੂਹੜਪੁਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਬੱਸ ਦੇ ਚਾਲਕ ਨੇ ਟੱਕਬ ਮਾਰ ਦਿੱਤੀ ਜਿਸ ਕਰਕੇ ਰਿਸ਼ਭ ਸੜਕ ’ਤੇ ਡਿੱਗ ਗਿਆ‌ਤੇ ਬੱਸ ਦੇ ਥੱਲੇ ਆ ਗਿਆ। ਪੁਲੀਸ ਨੇ ਕੇਸ ਦਰਜ ਕਰ ਕੇ ਸੁਖਵਿੰਦਰਪਾਲ ਵਾਸੀ ਅਵਤਾਰ ਨਗਰ ਜਲੰਧਰ ਨੂੰ ਗ੍ਰਿਫ਼ਤਾਰ ਕਰਕੇ ਬੱਸ ਜ਼ਬਤ ਕਰ ਲਈ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਪਿੰਡ ਜੱਸੀਆਂ ਵਾਸੀ ਰਾਕੇਸ਼ ਕੁਮਾਰ ਨੇ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਮਾਤਾ ਬਲਵੀਰ ਕੌਰ ਸੜਕ ਪਾਰ ਕਰ ਰਹੀ ਸੀ, ਜਦੋਂ ਇੱਕ ਵਾਹਨ ਸਵਾਰ ਨੇ ਫੇਟ ਮਾਰ ਦਿੱਤੀ, ਇਸ ਹਾਦਸੇ ਵਿੱਚ ਬਲਵੀਰ ਕੌਰ ਦੀ ਮੌਤ ਹੋ ਗਈ।

Advertisement

Advertisement
Advertisement
Author Image

sukhwinder singh

View all posts

Advertisement