ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Road Accident: ਬੱਸ ਤੇ ਟਰੈਕਟਰ-ਟਰਾਲੀ ਦੀ ਟੱਕਰ ’ਚ ਦੋ ਹਲਾਕ, ਦਰਜਨ ਸਵਾਰੀਆਂ ਜ਼ਖ਼ਮੀ

01:56 PM Dec 05, 2024 IST
ਸੜਕ ਹਾਦਸੇ ਵਿਚ ਬੁਰੀ ਤਰ੍ਹਾਂ ਨੁਕਸਾਨੀ ਗਈ ਬੱਸ

ਦਵਿੰਦਰ ਸਿੰਘ ਭੰਗੂ
ਰਈਆ, 5 ਦਸੰਬਰ
Road Accident: ਵੀਰਵਾਰ ਸਵੇਰੇ ਅੰਮ੍ਰਿਤਸਰ ਵੱਲੋਂ ਆ ਰਹੀ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਦੇ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਪਿੱਛੇ ਜਾ ਵੱਜਣ ਕਾਰਨ ਬੱਸ ਵਿਚ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਹੋਰ ਸਵਾਰੀਆਂ ਜ਼ਖ਼ਮੀ ਹੋ ਗਈਆਂ।  ਹਾਦਸਾ ਇੰਨਾ ਭਿਆਨਕ ਸੀ ਬੱਸ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ।

Advertisement

ਮੌਕੇ ’ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ  ਅੱਜ ਸਵੇਰੇ  ਗੋਲਡਨ ਐਕਸਪ੍ਰੈਸ ਪ੍ਰਾਈਵੇਟ ਬੱਸ (ਨੰਬਰ ਪੀਬੀ 02ਸੀਆਰ 9295) ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ।  ਜਦੋਂ ਇਹ ਸਵੇਰੇ ਕਰੀਬ 10 ਵਜੇ ਬਿਆਸ ਕਸਬੇ ਕੋਲ ਰੋਹੀ ਪੁਲ ’ਤੇ ਪੁੱਜੀ ਤਾਂ ਅੱਗੇ ਜਾ ਰਹੀ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ (ਨੰਬਰ ਪੀਬੀ 07 ਐਕਸ 2819) ਦੇ ਪਿੱਛੇ ਟਕਰਾ ਗਈ।
ਹਾਦਸਾਗ੍ਰਸਤ ਬੱਸ

ਇਸ ਕਾਰਨ ਬੱਸ ਬੁਰੀ ਤਰ੍ਹਾਂ ਚੱਕਨਾਚੂਰ ਹੋ ਗਈ ਅਤੇ ਬੱਸ ਦੀਆਂ ਦੋ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਮ੍ਰਿਤਕਾਂ ਦੀ ਸ਼ਨਾਖ਼ਤ ਬੱਸ ਕੰਡਕਟਰ ਪਵਿੱਤਰ ਸਿੰਘ ਵਾਸੀ ਕੋਟਲਾ ਗੁਜਰਾਂ ਅਤੇ ਮੁਸਾਫ਼ਰ ਮੰਗਲ ਸਿੰਘ ਪੁੱਤਰ ਅਜੀਤ ਸਿੰਘ, ਵਾਸੀ ਭੋਰਸੀ ਰਾਜਪੂਤਾਂ ਵਜੋਂ ਹੋਈ ਹੈ। ਬਾਕੀ ਜ਼ਖ਼ਮੀ ਸਵਾਰੀਆਂ ਨੂੰ ਡੇਰਾ ਬਿਆਸ, ਸਿਵਲ ਹਸਪਤਾਲ ਬਾਬਾ ਬਕਾਲਾ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

Advertisement
Advertisement