ਸੜਕ ਹਾਦਸੇ ਦੇ ਜ਼ਖ਼ਮੀ ਦੀ ਹਸਪਤਾਲ ’ਚ ਮੌਤ
07:21 AM Feb 05, 2025 IST
Advertisement
ਪੱਤਰ ਪ੍ਰੇਰਕ
ਮਾਨਸਾ, 4 ਫਰਵਰੀ
ਮਾਨਸਾ ਸ਼ਹਿਰ ਦੇ ਪੁਲ ’ਤੇ ਸਕੂਟਰ ਤੇ ਕਾਰ ਦੀ ਟੱਕਰ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਮੌਤ ਹੋ ਗਈ ਹੈ। ਇਹ ਘਟਨਾ ਦੋ ਦਿਨ ਪਹਿਲਾਂ ਵਪਾਰੀ ਸੀ ਅਤੇ ਅੱਜ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਜ਼ਖ਼ਮੀ ਡਿੱਪੂ ਹੋਡਲਰ ਨੇ ਦਮ ਤੋੜ ਦਿੱਤਾ ਹੈ, ਜਿਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਹਿਰ ਵਾਸੀ ਡਿਪੂ ਹੋਲਡਰ ਨਰੇਸ਼ ਕੁਮਾਰ ਆਪਣੇ ਸਕੂਟਰ ’ਤੇ ਕੁਝ ਦਿਨ ਪਹਿਲਾਂ ਸ਼ਾਮ ਸਮੇਂ ਪੁਲ ਲਾਗੇ ਜਾ ਰਿਹਾ ਸੀ, ਜਿਸ ਦੌਰਾਨ ਇੱਕ ਤੇਜ਼ ਅਲਟੋ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਸਕੂਟਰ ਸਵਾਰ ਨਰੇਸ਼ ਕੁਮਾਰ ਜਖ਼ਮੀ ਹੋ ਗਿਆ। ਉਸ ਨੂੰ ਸ਼ਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ, ਜਿੱਥੇ ਮੰਗਲਵਾਰ ਨੂੰ ਉਸਦੀ ਮੌਤ ਹੋ ਗਈ। ਮਿ੍ਰਤਕ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ।
Advertisement
Advertisement
Advertisement