ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਔਰਤ ਦੀ ਮੌਤ, ਤਿੰਨ ਜ਼ਖ਼ਮੀ

06:01 AM Aug 15, 2024 IST

ਪੱਤਰ ਪ੍ਰੇਰਕ
ਮੋਰਿੰਡਾ, 14 ਅਗਸਤ
ਪਿੰਡ ਗੋਪਾਲਪੁਰ ਕੋਟਲਾ ਨੇੜੇ ਵਾਪਰੇ ਇਕ ਸੜਕ ਹਾਦਸੇ ਵਿੱਚ ਇਕ ਨਾਮਾਲੂਮ ਕਾਰ ਚਾਲਕ ਵੱਲੋ ਅਚਾਨਕ ਬਰੇਕ ਮਾਰੇ ਜਾਣ ਕਾਰਨ ਉਸ ਦੇ ਪਿੱਛੇ ਜਾ ਰਹੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਇੱਕ ਟਿੱਪਰ ਵਿੱਚ ਜਾ ਵੱਜੀ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਬਾਕੀਆਂ ਦੇ ਸੱਟਾਂ ਲੱਗੀਆਂ।
ਥਾਣਾ ਮੋਰਿੰਡਾ ਸਦਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਰਵਿੰਦਰ ਸਿੰਘ ਵਾਸੀ ਪਿੰਡ ਗੋਪਾਲਪੁਰ ਨੇ ਪੁਲੀਸ ਕੋਲ ਲਿਖਵਾਏ ਬਿਆਨ ਅਨੁਸਾਰ ਉਹ ਆਪਣੇ ਭਰਾ ਜਸਵਿੰਦਰ ਸਿੰਘ ਤੇ ਸਹੁਰੇ ਸੁਖਵਿੰਦਰ ਸਿੰਘ, ਸੱਸ ਬਲਜੀਤ ਕੌਰ ਅਤੇ ਸਾਲੇ ਗੁਰਜੀਤ ਸਿੰਘ ਨਾਲ ਆਪਣੀ ਮਾਰੂਤੀ ਕਾਰ ਨੰਬਰ ਪੀਬੀ65ਐੱਸਬੀ-3020 ਵਿੱਚ ਆਪਣੇ ਪਿੰਡ ਗੋਪਾਲਪੁਰ ਤੋਂ ਮੱਥਾ ਟੇਕਣ ਲਈ ਜਾ ਰਹੇ ਸਨ ਅਤੇ ਜਦੋਂ ਉਨ੍ਹਾਂ ਦੀ ਕਾਰ ਮੋਰਿੰਡਾ-ਰੋਪੜ ਸੜਕ ’ਤੇ ਪੈਂਦੇ ਪਿੰਡ ਕੋਟਲਾ ਨੇੜੇ ਇੱਕ ਢਾਬੇ ਕੋਲ ਪੁੱਜੀ, ਤਾਂ ਪਿੱਛੋਂ ਆ ਰਹੀ ਇੱਕ ਆਲਟੋ ਕਾਰ ਦੇ ਡਰਾਈਵਰ ਨੇ ਆਪਣੀ ਕਾਰ ਉਸ ਦੀ ਕਾਰ ਅੱਗੇ ਲਿਆ ਕੇ ਇਕ ਦਮ ਬਰੇਕ ਲਗਾ ਦਿੱਤੀ ਜਿਸ ਕਾਰਨ ਉਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਸ ਦੀ ਕਾਰ ਅੱਗੇ ਜਾ ਰਹੇ ਇੱਕ ਟਿੱਪਰ ਵਿੱਚ ਜਾ ਵੱਜੀ। ਇਸ ਦੌਰਾਨ ਉਸ ਦੀ ਕਾਰ ਵਿੱਚ ਸਵਾਰ ਸਾਰੇ ਵਿਅਕਤੀਆਂ ਦੇ ਸੱਟਾਂ ਵੱਜੀਆਂ। ਇਸੇ ਦੌਰਾਨ ਆਲਟੋ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਰਾਹਗੀਰਾਂ ਵੱਲੋ ਉਨ੍ਹਾਂ ਚਾਰੋਂ ਨੂੰ ਸਰਕਾਰੀ ਸਿਵਲ ਹਸਪਤਾਲ ਮੋਰਿੰਡਾ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਬਲਜੀਤ ਕੌਰ ਨੂੰ ਮ੍ਰਿਤਕ ਐਲਾਨਿਆ ਦਿੱਤਾ। ਪੁਲੀਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement