ਸੜਕਾਂ ਦੀ ਹਾਲਤ ਤਰਸਯੋਗ: ਭੁੱਟਾ
07:18 AM Dec 27, 2024 IST
ਫ਼ਤਹਿਗੜ੍ਹ ਸਾਹਿਬ:
Advertisement
ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਇੱਥੇ ਆਮ ਖਾਸ ਬਾਗ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਦੀ ਲਸਾਨੀ ਕੁਰਬਾਨੀ ਨੂੰ ਸਮਰਪਿਤ ਹਰ ਸਾਲ ਸ਼ਹੀਦੀ ਸਭਾ ਹੁੰਦੀ ਹੈ ਪਰ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲੱਖਾਂ ਦੀ ਗਿਣਤੀ ’ਚ ਦੇਸ਼ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਜਾਂਦੇ ਜਿਸ ਕਾਰਨ ਉਨ੍ਹਾਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪੈਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਆਮ ਲੋਕਾਂ ਵਿੱਚ ਸਖਤ ਰੋਸ ਹੈ। ਇਸ ਮੌਕੇ ਮਨਦੀਪ ਸਿੰਘ ਨਡਿਆਲੀ, ਗੁਰਵੰਤ ਸਿੰਘ ਸਕੱਤਰ ਸਰਹਿੰਦ, ਜਸ਼ਨਪ੍ਰੀਤ ਸਿੰਘ ਸਰਹਿੰਦ, ਜਸਵਿੰਦਰ ਸਿੰਘ ਝਿੰਜਰਾ ਅਤੇ ਬਲਜੀਤ ਸਿੰਘ ਦਿਓਲ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement