ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਬੱਗਾ ਵੱਲੋਂ ਵਾਰਡ 88 ’ਚ ਸੜਕ ਉਸਾਰੀ ਦਾ ਕੰਮ ਸ਼ੁਰੂ

06:53 AM Oct 10, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਕਤੂਬਰ
ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 88 ਅਧੀਨ ਹੁਕਮ ਸਿੰਘ ਰੋਡ, ਗਾਂਧੀ ਨਗਰ ਵਿਖੇ ਨਵੀਆਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਬੱਗਾ ਨੇ ਦੱਸਿਆ ਕਿ ਸੜਕ ਦੀ ਹਾਲਤ ਬੀਤੇ ਕਾਫ਼ੀ ਸਮੇਂ ਤੋਂ ਤਰਸਯੋਗ ਬਣੀ ਹੋਈ ਸੀ ਅਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਸਾਰ ਨਹੀਂ ਲਈ ਗਈ ਪਰ ਹੁਣ ਸੜਕ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ। ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਸੜਕ ਦਾ ਨਿਰਮਾਣ ਜੰਗੀ ਪੱਧਰ ’ਤੇੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਲਕੇ ਵਿੱਚ ਕੋਈ ਸੜਕ ਮੁਰੰਮਤ ਤੋਂ ਵਾਂਝੀ ਨਾ ਰਹੇ।

Advertisement

Advertisement