ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਿੰਸੀਪਲ ਦੇ ਰਵੱਈਏ ਖਿਲਾਫ਼ ਡੀਟੀਐੱਫ ਵੱਲੋਂ ਸੜਕ ਜਾਮ

08:06 AM May 04, 2024 IST
ਡਾਇਟ ਦੇ ਗੇਟ ਅੱਗੇ ਮੁੱਖ ਸੜਕ ’ਤੇ ਧਰਨਾ ਦਿੰਦੇ ਹੋਏ ਅਧਿਆਪਕ।

ਜਸਵੰਤ ਜੱਸ
ਫਰੀਦਕੋਟ, 3 ਮਈ
ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਫਰੀਦਕੋਟ ਦੇ ਪ੍ਰਿੰਸੀਪਲ ਦੇ ਕਥਿਤ ਅਧਿਆਪਕ ਵਿਰੋਧੀ ਵਤੀਰੇ ਅਤੇ ਅਧਿਆਪਕਾਂ ਪ੍ਰਤੀ ਆਪਣਾ ਵਿਹਾਰ ਠੀਕ ਨਾ ਰੱਖਣ ਕਾਰਨ ਡੈਮੋਕਰੈਟਿਕ ਟੀਚਰਜ਼ ਫ਼ਰੰਟ ਫਰੀਦਕੋਟ ਅਤੇ ਐਲੀਮੈਂਟਰੀ ਟੀਚਰਜ਼ ਯੂਨੀਅਨ ਫਰੀਦਕੋਟ ਦੀ ਅਗਵਾਈ ਵਿੱਚ ਅੱਜ ਡਾਇਟ ਦੇ ਗੇਟ ਅੱਗੇ ਮੁੱਖ ਸੜਕ ‘ਤੇ ਚੱਕਾ ਜਾਮ ਕਰਕੇ ਧਰਨਾ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਡੀ.ਟੀ.ਐੱਫ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸੁੱਖੀ ਅਤੇ ਈ.ਟੀ.ਯੂ. ਦੇ ਜ਼ਿਲ੍ਹਾ ਪ੍ਰਧਾਨ ਪ੍ਰੀਤ ਭਗਵਾਨ ਨੇ ਕਿਹਾ ਕਿ ਡਾਇਟ ਪ੍ਰਿੰਸੀਪਲ ਪਿਛਲੇ ਲੰਬੇ ਸਮੇਂ ਤੋੰ ਅਧਿਆਪਕਾਂ ਪ੍ਰਤੀ ਤਾਨਾਸ਼ਾਹੀ ਰਵੱਈਆ ਅਪਣਾ ਰਹੇ ਹਨ। ਇਸੇ ਰਵੱਈਏ ਕਾਰਨ ਉਨ੍ਹਾਂ ਦੀ ਬਦਲੀ ਵੀ ਡਾਇਟ ਫਰੀਦਕੋਟ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕਰ ਦਿੱਤੀ ਗਈ ਸੀ ਪਰ ਰਾਜਨੀਤਕ ਦਬਾਅ ਦੇ ਚੱਲਦਿਆਂ ਉਨ੍ਹਾਂ ਨੂੰ ਵਾਪਸ ਡਾਇਟ ਫਰੀਦਕੋਟ ਵਿਖੇ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪ੍ਰਿੰਸੀਪਲ ਦਾ ਅਧਿਆਪਕਾਂ ਪ੍ਰਤੀ ਰਵੱਈਆ ਅਜੇ ਵੀ ਨਹੀਂ ਬਦਲਿਆ। ਇਸ ਕਾਰਨ ਅਧਿਆਪਕ ਵਰਗ ਵਿੱਚ ਰੋਸ ਹੈ। ਅਧਿਆਪਕ ਗਗਨ ਪਾਹਵਾ ਅਤੇ ਅੰਮ੍ਰਿਤਪਾਲ ਸਿੰਘ ਸੇਖੋਂ ਨੇ ਦੱਸਿਆ ਕਿ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਪ੍ਰਿੰਸੀਪਲ ਨੂੰ ਬਦਲਿਆ ਜਾਵੇ। ਡਾਇਟ ਦੇ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੇ ਕਿਸੇ ਵੀ ਅਧਿਆਪਕ ਨਾਲ ਦੁਰਵਿਹਾਰ ਨਹੀਂ ਕੀਤਾ ਤੇ ਨਾ ਹੀ ਕਿਸੇ ਨੂੰ ਤੰਗ-ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣਾ ਕੰਮ ਸਰਕਾਰੀ ਹਦਾਇਤਾਂ ਤੇ ਨਿਯਮਾਂ ਮੁਤਾਬਕ ਕਰ ਰਹੇ ਹਨ। ਇਸ ਧਰਨੇ ਨੂੰ ਅਧਿਆਪਕ ਆਗੂ ਹਰਜਸਦੀਪ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ, ਪ੍ਰਦੀਪ ਸਿੰਘ, ਅਜਾਇਬ ਸਿੰਘ, ਕੁਲਵਿੰਦਰ ਸਿੰਘ ਬਰਾੜ, ਕਰਨਵੀਰ ਸਿੰਘ ਬਰਾੜ, ਅਮਨਦੀਪ ਸਿੰਘ, ਦਿਲਬਾਗ ਸਿੰਘ ਬਰਾੜ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement