For the best experience, open
https://m.punjabitribuneonline.com
on your mobile browser.
Advertisement

ਆਤਿਸ਼ੀ ਵੱਲੋਂ ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ

07:56 AM Mar 12, 2024 IST
ਆਤਿਸ਼ੀ ਵੱਲੋਂ ਸੜਕੀ ਪ੍ਰਾਜੈਕਟਾਂ ਨੂੰ ਮਨਜ਼ੂਰੀ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਮਾਰਚ
ਦਿੱਲੀ ਦੇ ਲੋਕ ਨਿਰਮਾਣ ਮੰਤਰੀ ਆਤਿਸ਼ੀ ਨੇ ਸੜਕਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਨਿਰਵਿਘਨ ਆਵਾਜਾਈ ਯਕੀਨੀ ਬਣਾਉਣ ਲਈ ਨਿਗਮ ਬੋਧ ਘਾਟ ਤੋਂ ਚੰਦਗੀ ਰਾਮ ਅਖਾੜਾ ਸਿਗਨਲ ਤੱਕ ਰਿੰਗ ਰੋਡ ਨੂੰ ਅਪਗ੍ਰੇਡ ਕਰਨ ਅਤੇ ਪੱਛਮੀ ਦਿੱਲੀ ਵਿੱਚ ਪੀਵੀਸੀ ਮਾਰਕੀਟ ਰੋਡ ਤੋਂ ਰੋਹਤਕ ਰੋਡ ਤੱਕ ਸੜਕ ਨੂੰ ਅਪਗ੍ਰੇਡ ਕਰਨ ਦੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਲੋਕ ਨਿਰਮਾਣ ਵਿਭਾਗ ਅਨੁਸਾਰ ਹਾਲ ਹੀ ਵਿੱਚ ਮਨਜ਼ੂਰ ਕੀਤੇ ਪ੍ਰਾਜੈਕਟਾਂ ਤਹਿਤ ਨਿਗਮ ਬੋਧ ਘਾਟ ਤੋਂ ਚੰਦਗੀ ਰਾਮ ਅਖਾੜਾ ਲਾਲ ਬੱਤੀ ਦੇ ਵਿਚਕਾਰ ਰਿੰਗ ਰੋਡ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਇਸ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਆਤਿਸ਼ੀ ਨੇ ਹਾਲ ਹੀ ਵਿੱਚ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਨ ਲਈ ਕਈ ਵੱਡੇ ਪ੍ਰਾਜੈਕਟਾਂ ਨੂੰ ਆਪਣੀ ਮਨਜ਼ੂਰੀ ਦਿੱਤੀ ਸੀ। ਇਸ ਸਬੰਧੀ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਦਿੱਲੀ ਦੀ ਸੁੰਦਰਤਾ ਨੂੰ ਦਰਸਾਉਣ ਵਾਲੀਆਂ ਸੜਕਾਂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸੜਕਾਂ ’ਤੇ ਰਾਹਗੀਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਸ਼ਨ ਮੋਡ ’ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਦਿੱਲੀ ਦੇ ਨਾਗਰਿਕਾਂ ਲਈ ਇੱਕ ਵਿਸ਼ਵ-ਪੱਧਰੀ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹਨ। ਇਹ ਸੜਕਾਂ ਅਸਲ ਵਿੱਚ ਬਹੁਤ ਪਹਿਲਾਂ ਬਣਾਈਆਂ ਗਈਆਂ ਸਨ ਤੇ ਅਪਗ੍ਰੇਡ ਕੀਤੀਆਂ ਗਈਆਂ ਸਨ, ਜਿਸ ਕਾਰਨ ਇਹ ਹੌਲੀ-ਹੌਲੀ ਖਰਾਬ ਹੋ ਗਈਆਂ। ਮੰਤਰੀ ਨੇ ਕਿਹਾ ਕਿ ਵਿਭਾਗ ਨੇ ਮਾਹਿਰਾਂ ਦੀ ਸਹਾਇਤਾ ਨਾਲ ਸੜਕਾਂ ਦਾ ਪੂਰੀ ਤਰ੍ਹਾਂ ਮੁਲਾਂਕਣ ਕੀਤਾ ਹੈ ਅਤੇ ਉਨ੍ਹਾਂ ਨੂੰ ਅਪਗ੍ਰੇਡ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement

Advertisement
Author Image

joginder kumar

View all posts

Advertisement
Advertisement
×