ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵੰਤ ਮਾਨ ਵੱਲੋਂ ਮਾਲਵਿੰਦਰ ਕੰਗ ਦੇ ਹੱਕ ਵਿੱਚ ਰੋਡ ਸ਼ੋਅ

07:47 AM May 14, 2024 IST
ਨਵਾਂ ਸ਼ਹਿਰ ਵਿੱਚ ਰੋਡ ਸ਼ੋਅ ਮੌਕੇ ਮੁੱਖ ਮੰਤਰੀ ਭਗਵੰਤ ਮਾਨ।

ਸੁਰਜੀਤ ਮਜਾਰੀ
ਨਵਾਂ ਸ਼ਹਿਰ, 13 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦਿਆਂ ਕੀਤੇ ਕੰਮਾਂ ਦੇ ਆਧਾਰ ’ਤੇ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਬਚਾਉਣ, ਸਮਾਜ ਨੂੰ ਅਲਾਮਤਾਂ ਤੋਂ ਛੁਟਕਾਰਾ ਦਿਵਾਉਣ ਅਤੇ ਫਿਰਕਾਪ੍ਰਸਤ ਸੋਚ ਵਾਲੀ ਕੇਂਦਰ ਸਰਕਾਰ ਨੂੰ ਬਦਲਣ ਲਈ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਲੋਕਾਂ ਵਿੱਚ ਵੰਡੀਆਂ ਪਾ ਰਹੀ ਹੈ।
ਉਨ੍ਹਾਂ ਵੋਟਰਾਂ ਨੂੰ ਕਿਹਾ ਕਿ ਉਹ ਸੋਚ ਸਮਝ ਕੇ ਆਪਣੀ ਵੋਟ ਪਾਉਣ ਕਿਉਂਕਿ ਵੋਟ ਦੀ ਉਚਿਤ ਵਰਤੋਂ ਲਈ ਯੋਗ ਅਤੇ ਦੂਰਅੰਦੇਸ਼ੀ ਉਮੀਦਵਾਰਾਂ ਦੀ ਚੋਣ ਕਰਨੀ ਚਾਹੀਦੀ ਹੈ ਅਤੇ ਹੁਣ ਦੇਸ਼ ਦਾ ਭਵਿੱਖ ਸੂਝਵਾਨ ਵੋਟਰਾਂ ਦੇ ਹੱਥ ਹੈ। ਉਨ੍ਹਾਂ ‘ਆਪ’ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਦਾ ਗੁਣਗਾਣ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਯੋਧਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਉਮੀਦਵਾਰ ਹੀ ਹਲਕੇ ਦੀ ਯੋਗ ਅਗਵਾਈ ਕਰ ਸਕਦੇ ਹਨ।
ਇਸ ਰੋਡ ਸ਼ੋਅ ਦੌਰਾਨ ਦੁਕਾਨਦਾਰਾਂ ਅਤੇ ਵੱਖ ਵੱਖ ਪਿੰਡਾਂ ਤੋਂ ਆਏ ਪਾਰਟੀ ਵਰਕਰਾਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ‘ਆਪ’ ਉਮੀਦਵਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰੀ ਗਿਣਤੀ ’ਚ ਸ਼ਾਮਲ ਹੋਏ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਉਤਸ਼ਾਹ ਨਾਲ ਉਨ੍ਹਾਂ ਦੇ ਚੋਣ ਪ੍ਰਚਾਰ ਨੂੰ ਬਲ ਮਿਲਿਆ ਹੈ। ਇਸ ਰੋਡ ’ਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਆਦਿ ਵੀ ਸ਼ਾਮਲ ਸਨ।

Advertisement

Advertisement