ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਿਕਰਮਜੀਤ ਖ਼ਾਲਸਾ ਵੱਲੋਂ ਰਾਏਕੋਟ ਹਲਕੇ ’ਚ ਰੋਡ ਸ਼ੋਅ

08:33 AM May 31, 2024 IST
ਰਾਏਕੋਟ ਵਿੱਚ ਰੋਡ ਸ਼ੋਅ ਕਰਦੇ ਹੋਏ ਬਿਕਰਮਜੀਤ ਸਿੰਘ ਖਾਲਸਾ। -ਫ਼ੋਟੋ: ਗਿੱਲ

ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 30 ਮਈ
ਚੋਣ ਪ੍ਰਚਾਰ ਦੇ ਆਖ਼ਰੀ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬਿਕਰਮਜੀਤ ਸਿੰਘ ਖ਼ਾਲਸਾ ਨੇ ਵਿਧਾਨ ਸਭਾ ਹਲਕਾ ਰਾਏਕੋਟ ਵਿੱਚ ਰੋਡ ਸ਼ੋਅ ਕੀਤਾ। ਉਨ੍ਹਾਂ ਦੇ ਰੋਡ ਸ਼ੋਅ ਨੇ ਗੁਰੂਸਰ ਸੁਧਾਰ ਦੀ ਅਨਾਜ ਮੰਡੀ ਤੋਂ ਸ਼ੁਰੂ ਕਰ ਕੇ ਨਵੀਂ ਆਬਾਦੀ ਅਕਾਲਗੜ੍ਹ, ਅਕਾਲਗੜ੍ਹ, ਹਲਵਾਰਾ, ਨੂਰਪੁਰਾ ਹੁੰਦੇ ਹੋਏ ਰਾਏਕੋਟ ਵਿੱਚ ਸਮਾਪਤੀ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਯੂਥ ਆਗੂ ਪ੍ਰਭਜੋਤ ਸਿੰਘ ਧਾਲੀਵਾਲ ਅਤੇ ਗੁਰਚੀਨ ਸਿੰਘ ਚੀਨਾ ਵੀ ਮੌਜੂਦ ਸਨ। ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਨੇ ਆਪਣੀ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਨੇ ਇਸ ਵਾਰ ਪੰਜਾਬ ਦੇ ਮੁੱਦਿਆਂ ਅਤੇ ਪੰਥਕ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਦਾ ਫ਼ੈਸਲਾ ਕਰ ਲਿਆ ਹੈ। ਉਨ੍ਹਾਂ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਉਪਰ ਚੋਣ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਾਇਆ ਅਤੇ ਕਾਂਗਰਸ ਨੂੰ ਪੰਜਾਬ ਅਤੇ ਪੰਥ ਵਿਰੋਧੀ ਪਾਰਟੀ ਦੱਸਿਆ।

Advertisement

Advertisement