ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਉਮੀਦਵਾਰ ਪ੍ਰਨੀਤ ਕੌਰ ਵੱਲੋਂ ਤ੍ਰਿਪੜੀ ’ਚ ਰੋਡ ਸ਼ੋਅ

09:40 AM May 29, 2024 IST
ਰੋਡ ਸ਼ੋਅ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਭਾਜਪਾ ਆਗੂ ਪ੍ਰਨੀਤ ਕੌਰ। ਫੋਟੋ: ਰਾਜੇਸ਼ ਸੱਚਰ

ਖੇਤਰੀ ਪ੍ਰਤੀਨਿਧ
ਪਟਿਆਲਾ 28 ਮਈ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਅੱਜ ਦੇਰ ਸ਼ਾਮ ਪਟਿਆਲਾ ਦਿਹਾਤੀ ਹਲਕੇ ’ਚ ਪੈਂਦੇ ਤ੍ਰਿਪੜੀ ਟਾਊਨ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਉਨ੍ਹਾਂ ’ਤੇ ਫੁੱਲਾਂ ਦੀ ਵਰਖਾ ਕੀਤੀ। ਹਲਕਾ ਇੰਚਾਰਜ ਅਤੇ ਭਾਜਪਾ ਦੇ ਸ਼ਹਿਰੀ ਪ੍ਰਧਾਨ ਸੰਜੀਵ ਬਿੱਟੂ ਦੀ ਅਗਵਾਈ ਹੇਠ ਕੋਹਲੀ ਸਵੀਟ ਤੋਂ ਲੈ ਕੇ ਕਸ਼ਮੀਰੀ ਗੁਰਦੁਆਰੇ ਤੱਕ ਦੇ ਇਸ ਰੋਡ ਸ਼ੋਅ ’ਚ ਵੱਡੀ ਗਿਣਤੀ ਲੋਕਾਂ ਨੇ ਸ਼ਿਰਕਤ ਕੀਤੀ। ਪ੍ਰਨੀਤ ਕੌਰ ਨੇ ਕਿਹਾ ਕਿ ਪਟਿਆਲਾ ਹਲਕਾ ਦਿਹਾਤੀ ਦੇ ਲੋਕ ਬਹੁਤ ਭਾਗਸ਼ਾਲੀ ਹਨ, ਕਿਉਂਕਿ ਪਹਿਲਾਂ ਜਿਥੇ ਇਸ ਹਲਕੇ ’ਚ ਲਾਅ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਗਈ ਸੀ, ਉੱਥੇ ਹੀ ਹੁਣ 550 ਕਰੋੜ ਨਾਲ ਬਣਨ ਵਾਲ਼ੀ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਦੀ ਉਸਾਰੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਖੇਤਰ ਵਿੱਚ ਪੰਜਾਬ ਦਾ ਸਭ ਤੋਂ ਆਧੁਨਿਕ ਬੱਸ ਸਟੈਂਡ ਵੀ ਬਣ ਚੁੱਕਾ ਹੈ। ਨਾਰਦਰਨ ਬਾਈਪਾਸ ਦੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕੇ ਹਨ ਪਰ ਪੰਜਾਬ ਸਰਕਾਰ ਇਸ ਨਿਰਮਾਣ ਕਾਰਜ ਵਿਚ ਆਪਣਾ ਹਿੱਸਾ ਪਾਉਣ ਵਿਚ ਦੇਰੀ ਕਰ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਟਿਆਲਾ ਤੋਂ ਉਨ੍ਹਾਂ ਨੂੰ ਮਿਲੇ ਭਰੋਸੇ ਦੀ ਤਾਕਤ ਨਾਲ ਉਹ ਇਕ ਵਾਰ ਫਿਰ ਭਾਰਤੀ ਸੰਸਦ ਵਿਚ ਪਹੁੰਚ ਕੇ ਪਟਿਆਲਾ ਦੇ ਸਾਰੇ ਅਧੂਰੇ ਕੰਮਾਂ ਨੂੰ ਪੂਰਾ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

Advertisement

Advertisement